11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ

ਅਜੀਤ ਡੈਸਕ 25-07-2026
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ (ਸਕਿੱਨ ਸਪੈਸ਼ਲਿਸ਼ਟ) ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ’ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਮੇਂ ਡਾ. ਸੁਦੀਪ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਖੜੇ ਪਾਣੀ ਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਮੱਛਰ ਦੀ ਰੋਕਥਾਮ ਕੀਤੀ ਜਾ ਸਕੇ। ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੁਲਿਸ ਅਦਾਰੇ, ਧਾਰਮਿਕ ਅਦਾਰੇ ਆਦਿ ਵਿੱਚ ਡੇਂਗੂ ਦੀ ਰੋਕਥਾਮ ਲਈ ਲਾਰਵੇ ਦੀ ਚੈਕਿੰਗ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕਰ ਰਹੀਆਂ ਹਨ। ਇਸ ਸਮੇਂ ਬੀ. ਈ. ਈ ਗੁਰਦੀਪ ਸਿੰਘ ਅਤੇ ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਲਾਰਵਾ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਸਾਡੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੇ ਪ੍ਰਮੁੱਖ ਸਰੋਤ ਫ਼ਰਿਜਾਂ ਦੀ ਟਰੇਆਂ, ਕੂਲਰ, ਪੰਛੀਆਂ ਦੇ ਪੀਣ ਲਈ ਰੱਖੇ ਗਏ ਬਰਤਨ, ਗਮਲੇ ਅਤੇ ਛੱਤਾਂ ਤੇ ਪਿਆ ਕਬਾੜ ਆਦਿ ਹੁੰਦੇ ਹਨ। ਇਸ ਲਈ ਸਰੋਤਾਂ ਵਿੱਚ ਖੜ੍ਹੇ ਪਾਣੀ ਦਾ ਹਫ਼ਤੇ ਵਿੱਚ ਇੱਕ ਵਾਰ ਨਿਪਟਾਰਾ ਕਰਨਾ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਵਿਚੋਂ ਡੇਂਗੂ ਦਾ ਮੱਛਰ ਨਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਤੇਜ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਆਦਿ ਲੱਛਣ ਦਿਖਾਈ ਦੇਣ ਤੇ ਨੇੜਲੇ ਸਿਹਤ ਕੇਂਦਰ ਜਾਂ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣ ਚਾਹੀਦਾ ਹੈ। ਇਸ ਸਮੇਂ ਸਿਹਤ ਇੰਸਪੈਕਟਰ ਮਨਜੀਤ ਸਿੰਘ, ਜਗਦੀਪ ਸਿੰਘ ਅਤੇ ਜੱਗੀ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਪਿੰਡ ਸਿਆੜ੍ਹ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਤਕਸੀਮ ਅਗਲੀ ਖ਼ਬਰ ਆਪ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਅੱਗੇ ਹੋਇਆ ਬੇਨਕਾਬ-ਬਿਲਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।