12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਸਰਕਾਰ ਡੰਡਾ ਤੰਤਰ ਰਾਹੀਂ ਗ਼ਰੀਬ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ – ਲੱਖਾ ਪਾਇਲ ਕਿਹਾ - 2027 ਵਿੱਚ ‘ਆਪ’ ਨੂੰ ਸਬਕ ਸਿਖਾਉਣ ਲਈ ਸੂਬੇ ਦੇ ਲੋਕ ਤਿਆਰ ਬੈਠੇ ਹਨ

ਅਜੀਤ ਡੈਸਕ 25-07-2026
ਰਾੜਾ ਸਾਹਿਬ, 24 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੰਜਾਬ ਪੁਲਿਸ ਵੱਲੋਂ ਹੱਕ ਮੰਗਦੇ ਲੋਕਾਂ ’ਤੇ ਕੀਤੇ ਜਾ ਰਹੇ ਅੰਨੇ੍ਹਵਾਹ ਤਸ਼ੱਦਦ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਅਤੇ ਮਨਰੇਗਾ ਮਜਦੂਰਾਂ ਤੇ ਪੰਜਾਬ ਪੁਲਿਸ ਵੱਲੋਂ ਅੰਨੇ੍ਹਵਾਹ ਤਸ਼ੱਦਦ ਕੀਤਾ ਗਿਆ ਪਰ ਪੰਜਾਬ ਸਰਕਾਰ ਸਭ ਕੁੱਝ ਅੱਖਾਂ ਬੰਦ ਕਰਕੇ ਦੇਖਦੀ ਰਹੀ ਉੱਥੇ ਹੀ ਬਰਨਾਲਾ ਵਿਖੇ ਹੱਕ ਮੰਗਦੇ ਸਫ਼ਾਈ ਸੇਵਕਾ ਨੂੰ ਪੰਜਾਬ ਦੀ ਪੁਲਿਸ ਵੱਲੋਂ ਡਾਂਗਾਂ ਨਾਲ ਕੁੱਟਿਆ ਗਿਆ ਤੇ ਸੂਬੇ ਦੀ ਅੰਨੀ ਬੋਲੀ ਸਰਕਾਰ ਤਮਾਸਾ ਦੇਖਦੀ ਰਹੀ ਹੈ । ਜਿਸ ਤੋਂ ਸਪਸ਼ਟ ਹੰੁਦਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਡੰਡਾ ਤੰਤਰ ਰਾਹੀਂ ਗਰੀਬ ਲੋਕਾਂ ਦੀ ਆਵਾਜ਼ ਦਬਾਉਣਾ ਚਾਹੰੁਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਸਾਡੇ ਪਰਿਵਾਰ ਦੇ ਮੈਂਬਰ ਅਤੇ ਆਪਣੇ ਭੈਣ-ਭਰਾ ਹਨ ਜਿਨ੍ਹਾਂ ਤੇ ਅੱਜ ਪੰਜਾਬ ਸਰਕਾਰ ਦੀ ਸਹਿ ਤੇ ਪੰਜਾਬ ਪੁਲਿਸ ਵੱਲੋਂ ਅੰਨਾ ਤਸ਼ੱਦਦ ਕੀਤਾ ਜਾ ਰਿਹਾ ਹੈ ਜੋ ਕਿ ਬਰਦਾਸ਼ਤ ਯੋਗ ਨਹੀ ਹੈ ਅਤੇ ਤਸ਼ੱਦਦ ਬੇਹੱਦ ਨਿੰਦਣਯੋਗ ਹੈ । ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ।
ਪਿਛਲੀ ਖ਼ਬਰ ਕੰਵਰਪਾਲ ਸਿੰਘ ਨੇ ਜਗਰਾਉਂ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਖ਼ੂਨਦਾਨ ਕੈਂਪ, 82 ਸਹਿਯੋਗੀਆਂ ਨੇ ਕੀਤਾ ਇਹ ਅਨਮੋਲ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।