08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼ਾਂਤਮਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਘੋਰ ਤਸ਼ੱਦਦ ਕੀਤਾ ਗਿਆ-ਸ਼ਾਹਪੁਰ

ਅਜੀਤ ਡੈਸਕ 26-07-2026
ਪਾਇਲ, 25 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀ ਵਰਗ ’ਚ ਕਾਫ਼ੀ ਰੋਸ ਤੇ ਨਿਰਾਸਤਾ ਪਾਈ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਉਪਰੋਕਤ ਵਿਦਿਆਰਥੀਆਂ ‘ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਅਤੇ ਕੁੱਝ ਵਿਦਿਅਰਥੀਆਂ ਦੀ ਜਾਨ ਜਾਣ ਤੇ ਪ੍ਰੀਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸ਼ਾਂਤਮਈ ਸੰਘਰਸ਼ ਕਰ ਰਹੇ ਵਿਦਿਆਰਥੀ ਅਤੇ ਵਿਦਿਆਰਥਣਾਂ ‘ਤੇ ਦਿੱਲੀ ਪੁਲਿਸ ਵਲੋਂ ਘੋਰ ਤਸ਼ੱਦਦ ਕੀਤਾ, ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ, ਜਿਸ ਨਾਲ ਸਮੁੱਚਾ ਜਗਤ ਵੀ ਸ਼ਰਮਸਾਰ ਹੋ ਰਿਹਾ ਹੈ। ਇਸ ਪ੍ਰਤੀ ਸਰਕਾਰ ਅਤੇ ਪੁਲੀਸ ਦਾ ਜਵਾਬਦੇਹ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੁਪਰੀਮ ਕੋਰਟ, ਮਨੁੱਖੀ ਅਧਿਕਾਰ ਕਮਿਸ਼ਨ ਅਤੇ ਮਹਿਲਾ ਕਮਿਸ਼ਨ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂ ਮੋਟੋ ਨੋਟਿਸ ਜਾਰੀ ਕਰ ਕੇ ਇਸ ਕੇਸ ਨੂੰ ਆਪ ਲੈਣਾ ਚਾਹੀਦਾ ਹੈ। ਇਹ ਅੰਦੋਲਨ ਆਉਣ ਵਾਲੇ ਸਮੇਂ ‘ਚ ਅੰਨਾ ਹਜ਼ਾਰੇ ਅੰਦੋਲਨ ਵਾਂਗ ਸਿਆਸਤ ਦੀ ਤਸਵੀਰ ਬਦਲ ਸਕਦਾ ਹੈ।
ਪਿਛਲੀ ਖ਼ਬਰ ਪਿੰਡ ਚੋਮੋਂ ’ਚ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਸਾਹਨੇਵਾਲ ’ਚ ਪੰਥਕ ਆਜ਼ਾਦ ਗਰੁੱਪ ਦੀ ਮੀਟਿੰਗ ਦੌਰਾਨ ਪੰਥਕ ਮਸਲਿਆਂ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।