09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਾਬਕਾ ਵਿਧਾਇਕ ਲੱਖਾ ਪਾਇਲ ਤੇ ਗਿੱਲ ਬੇਰਕਲਾਂ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਹੋਏ ਸ਼ਾਮਿਲ

ਅਜੀਤ ਡੈਸਕ 28-07-2026
ਮਲੌਦ, 27 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਆਪਣੇ ਸਾਥੀਆਂ ਸਮੇਤ ਮਲੌਦ ਵਿਖੇ ਸਫ਼ਾਈ ਸੇਵਕਾਂ ਦੀ ਪਿਛਲੇ 19 ਦਿਨਾਂ ਤੋਂ ਚੱਲ ਰਹੀ ਹੜਤਾਲ ਵਿਚ ਸ਼ਾਮਲ ਹੋਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਜ ਕਿਸੇ ਵੀ ਵਰਗ ਨੂੰ ਇਨਸਾਫ਼ ਨਹੀ ਦੇ ਰਹੀ ਸਗੋਂ ਡੰਡਾ ਤੰਤਰ ਨਾਲ ਲੋਕਾਂ ਦੀ ਆਵਾਜ਼ ਨੂੰ ਬੰਦ ਕੀਤਾ ਜਾ ਰਿਹਾ ਹੈ ਪੰਜਾਬ ਦੇ ਹਾਲਾਤ ਬਦਤਰ ਤੋਂ ਬਦਤਰ ਹੋ ਗਏ ਹਨ। ਇੰਝ ਪ੍ਰਤੀਤ ਹੁੰਦਾ ਹੈ ਕਿ ਅੱਜ ਆਮ ਆਦਮੀ ਪਾਰਟੀ ਦੇ ਰਾਜ ਅੰਦਰ ਪੰਜਾਬ ਧਰਨਿਆਂ ਦੀ ਸਟੇਟ ਬਣ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੁਮਾਰ ਢੀਂਗਰਾ ਪ੍ਰਧਾਨ ਮਲੌਦ ਸ਼ਹਿਰੀ, ਰੁਪਿੰਦਰ ਸਿੰਘ ਬਿੰਦੂ ਪਾਇਲ, ਰਾਮ ਸਿੰਘ ਸੋਮਲ ਖੇੜੀ ਪ੍ਰਧਾਨ ਐਸ.ਸੀ ਵਿੰਗ ਮਲੌਦ, ਰਮਨਜੀਤ ਸਿੰਘ ਗਰਚਾ, ਗੁਰਪ੍ਰੀਤ ਸਿੰਘ ਗੋਪੀ ਸੋਮਲ ਖੇੜੀ ਕੌਂਸਲਰ, ਪਿਰਥੀ ਸਿੰਘ ਨੰਬਰਦਾਰ, ਜਸਵੀਰ ਸਿੰਘ ਗੋਸਲਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਰਿੰਦਰਦੀਪ ਕੌਰ ਮਾਨ ਬਰਮਾ ਅਤੇ ਮਨਦੀਪ ਬਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਖੰਨਾ ਦੇ ਪਿੰਡ ਜਲਾਜਣ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਗੁਰਕੀਰਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।