17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਹੀ ਕਾਫ਼ੀ ਨਹੀਂ, ਸਗੋਂ ਮਾਮਲੇ ਦੀ ’ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਮੁਤਾਬਿਕ ਜਲਦੀ ਸਖ਼ਤ ਸਜ਼ਾ ਦਿੱਤੀ ਜਾਵੇ - ਲੋਪੋਂ

ਅਜੀਤ ਡੈਸਕ 29-07-2026

ਬੀਜਾ, 28 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਰਹੂਮ ਸਕੱਤਰ ਭਰਪੂਰ ਸਿੰਘ ਲੋਪੋਂ ਦੇ ਪੋਤਰੇ, ਕੇਂਦਰੀ ਬੈਂਕ ਲੁਧਿਆਣਾ ਦੇ ਸਾਬਕਾ ਚੇਅਰਮੈਨ, ਹਲਕਾ ਸਮਰਾਲਾ ਅੰਦਰ ਸਿਆਸੀ ਖੇਤਰ ਦੀ ਨਾਮਵਰ ਸ਼ਖ਼ਸੀਅਤ ਇੰਦਰਜੀਤ ਸਿੰਘ ਲੋਪੋਂ ਦੇ ਸਪੁੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸਮਰਾਲਾ ਨਾਲ ਸਬੰਧਿਤ ਹਰ ਵਰਗ ਨਾਲ ਜੁੜੇ ਹੋਏ ਲੀਡਰ, ਕਾਰੋਬਾਰੀ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਦੇਸ਼ ਭਰ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਮਾਪਿਆਂ ਦੇ ਲੰਬੇ ਸੰਘਰਸ਼ ਅਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ ਹੈ। ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਬਾਰੇ ਚੁੱਕੇ ਸਵਾਲ ’ਤੇ ਬੱਬਲੂ ਲੋਪੋਂ ਨੇ ਕਿਹਾ ਕਿ ਨੀਟ ਪ੍ਰੀਖਿਆ ਵਿਚ ਬੇਨਿਯਮੀਆਂ ਅਤੇ ਪੇਪਰ ਲੀਕ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਲੋਪੋਂ ਨੇ ਕਿਹਾ ਕਿ ਸਿਰਫ਼ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਹੀ ਕਾਫ਼ੀ ਨਹੀਂ ਹੈ। ਪੂਰੇ ਮਾਮਲੇ ਦੀ ਨਿਰਪੱਖ ਅਤੇ ਸਮੇਂ ਸਿਰ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਪੇਪਰ ਲੀਕ ’ਚ ਸ਼ਾਮਲ ਦੋਸ਼ੀ ਅਧਿਕਾਰੀਆਂ, ਏਜੰਸੀਆਂ ਅਤੇ ਸਾਰੇ ਲੋਕਾਂ ਨੂੰ ਕਾਨੂੰਨ ਮੁਤਾਬਿਕ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਦੋਬਾਰਾ ਨਾ ਵਾਪਰਨ। ਦੇਸ਼ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਭਵਿੱਖ ਨਾਲ ਕੋਈ ਵੀ ਛੇੜਛਾੜ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਨਵੇਂ ਬਣੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕੇਂਦਰ ਸਰਕਾਰ ਦੇਸ਼ ’ਚ ਸਾਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਸੰਚਾਲਨ ’ਚ ਆਧੁਨਿਕ ਤਕਨਾਲੋਜੀ, ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏ। ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੱਬਲੂ ਲੋਪੋਂ ਨੇ ਕਿਹਾ ਕਿ ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਸਭ ਤੋਂ ਵੱਡੀ ਸ਼ਕਤੀ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣ। ਇਸ ਮੌਕੇ ਕਮਲਦੀਪ ਸਿੰਘ ਬਬਲਾ, ਸੁਰਿੰਦਰ ਸਿੰਘ ਲੋਪੋ, ਅਮਰਜੀਤ ਸਿੰਘ, ਹਰਜੰਟ ਸਿੰਘ ਬਲਾਲਾ, ਹਰਚੰਦ ਸਿੰਘ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਕੈਂਡਲ ਮਾਰਚ ਅਗਲੀ ਖ਼ਬਰ ਡੇਹਲੋਂ ਫ਼ਰਦ ਕੇਂਦਰ ਦੀ ਬੇਹੱਦ ਖਸਤਾ ਹਾਲਤ ਮੁਲਾਜ਼ਮਾਂ ਲਈ ਸਿਰਦਰਦੀ ਬਣੀ- ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।