11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕਬਾੜ ਦੀ ਆੜ ਹੇਠ ਚੋਰੀ ਦਾ ਧੰਦਾ ਕਰਦੇ ਚੋਰੀ ਦੇ ਸਾਮਾਨ ਸਮੇਤ ਤਿੰਨ ਕਾਬੂ

ਅਜੀਤ ਡੈਸਕ 30-07-2026

ਦੋਰਾਹਾ, 29 ਜੁਲਾਈ (ਪੱਤਰ ਪ੍ਰੇਰਕ)-ਦੋਰਾਹਾ ਪੁਲਿਸ ਨੇ ਪਾਇਲ ਰੋਡ ਸਥਿਤ ਇੱਕ ਕਬਾੜ ਦੀ ਦੁਕਾਨ ਉੱਤੇ ਛਾਪੇਮਾਰੀ ਕਰਕੇ ਕਬਾੜ ਦੇ ਧੰਦੇ ਹੇਠ ਚੋਰੀ ਦੀਆਂ ਕਾਰਾਂ ਦਾ ਧੰਦਾ ਕਰਦੇ ਤਿੰਨ ਵਿਅਕਤੀ ਕਾਬੂ ਕੀਤੇ। ਡੀ. ਐੱਸ. ਪੀ. ਪਾਇਲ ਹਰਮਨਦੀਪ ਸਿੰਘ ਚੀਮਾ ਅਤੇ ਦੋਰਾਹਾ ਪੁਲਿਸ ਥਾਣਾ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਕਬਾੜ ਦਾ ਸਮਾਨ, ਕੱਟੀਆਂ ਹੋਈਆਂ ਕਾਰਾਂ, ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਅਤੇ ਵੱਖ-ਵੱਖ ਵਾਹਨਾਂ ਦੇ ਵੱਡੀ ਮਾਤਰਾ ਵਿੱਚ ਸਪੇਅਰ ਪਾਰਟਸ ਬਰਾਮਦ ਕੀਤੇ ਹਨ। ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਵੱਲੋਂ ਕੁੱਝ ਵਿਰੋਧ ਕੀਤਾ ਗਿਆ, ਜਿਸ ਕਾਰਨ ਪੁਲਿਸ ਨੂੰ ਥੋੜ੍ਹੀ ਜਦੋ-ਜਹਿਦ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਸਾਰਾ ਸਮਾਨ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨਾਂ ਵਿਅਕਤੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬਰਾਮਦ ਕੀਤੇ ਗਏ ਵਾਹਨਾਂ ਅਤੇ ਸਪੇਅਰ ਪਾਰਟਸ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸਮਾਨ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਧੰਦੇ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਵਲੋਂ ਰੋਸ ਮੁਜ਼ਾਹਰਾ ਅਤੇ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।