11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਿੰਡ ਬੂਥਗੜ੍ਹ ਵਿੱਚ ਨਵ-ਵਿਆਹੇ ਜੋੜੇ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਉਕਸਾਉਣ ਦੀ ਦੋਸ਼ੀ ਔਰਤ ਕਾਬੂ

ਅਜੀਤ ਡੈਸਕ 30-07-2026

ਖੰਨਾ, 29 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜੇ ਪਿੰਡ ਬੂਥਗੜ੍ਹ ਵਿੱਚ ਇੱਕ ਨਵ-ਵਿਆਹੇ ਜੋੜੇ ਵਲੋਂ ਖੁਦਕੁਸ਼ੀ ਕਰਨ ਦੇ ਇੱਕ ਮਹੀਨੇ ਬਾਅਦ ਪਤੀ ਦੀ ਭਰਜਾਈ ਨੂੰ ਬਲੈਕਮੇਲਿੰਗ ਦੇ ਦੋਸ਼ ਵਿਚ ਪੁਲਿਸ ਨੇ ਕਾਬੂ ਕਰ ਲਿਆ ਹੈ। ਦੋਸ਼ੀ ਔਰਤ ਨਵਜੋਤ ਕੌਰ (ਉਰਫ਼ ਦੀਪ) ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਇੱਕ ਦਿਨ ਲਈ ਪੁਲਿਸ ਰਿਮਾਂਡ ਲਿਆ ਗਿਆ ਹੈ। ਐਸ. ਐਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਔਰਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਜੋੜੇ ਦੀਆਂ ਮੌਤਾਂ ਵਿੱਚ ਉਸ ਨਾਲ ਹੋਰ ਕੌਣ-ਕੌਣ ਸ਼ਾਮਲ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਾਂਚ ਜਾਂਚ ਵਿਚ ਔਰਤ ਦੇ ਇੱਕ ਪੁਰਾਣੇ ਜਾਣਕਾਰ ਬਾਰੇ ਸ਼ੱਕ ਸਾਹਮਣੇ ਆਇਆ ਹੈ ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਵਰਣਨਯੋਗ ਯੋਗ ਹੈ ਕਿ 22 ਜੂਨ ਨੂੰ, ਦੋਸ਼ੀ ਔਰਤ ਦੀ ਬਲੈਕਮੇਲੰਗ ਕਾਰਨ ਮਾਨਸਿਕ ਪ੍ਰੇਸ਼ਾਨੀ ਤੋਂ ਦੁਖੀ, ਪਹਿਲਾਂ ਨੌਜਵਾਨ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਅਤੇ ਬਾਅਦ ਵਿਚ ਪਤੀ ਦੀ ਮੌਤ ਦਾ ਸਦਮਾ ਬਰਦਾਸ਼ਤ ਨਾ ਕਰ ਸਕਣ ਕਰਕੇ, ਉਸਦੀ ਪਤਨੀ ਨੇ ਵੀ ਜ਼ਹਿਰ ਖਾ ਕੇ ਆਪਣੀ ਜਾਨ ਲੈ ਲਈ। ਮ੍ਰਿਤਕਾਂ ਦੀ ਪਛਾਣ ਗੁਰਕਰਮਦੀਪ ਸਿੰਘ (31) ਅਤੇ ਉਸਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ, ਜੋ ਕਿ ਬੂਥਗੜ੍ਹ ਪਿੰਡ ਦੇ ਰਹਿਣ ਵਾਲੇ ਹਨ। ਇਹ ਜੋੜਾ ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਵਿੱਚ ਬੱਝਿਆ ਸੀ। ਸਦਰ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾ ਦੇ ਆਧਾਰ ’ਤੇ ਨਵਜੋਤ ਕੌਰ, ਉਰਫ਼ ਦੀਪ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ। ਦੋਸ਼ੀ ਔਰਤ ਇੱਕ ਮਹੀਨੇ ਤੋਂ ਲੁਕ ਕੇ ਗ੍ਰਿਫ਼ਤਾਰੀ ਤੋਂ ਬਚ ਰਹੀ ਸੀ, ਪਰ ਹੁਣ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਿਛਲੀ ਖ਼ਬਰ ਪੱਦੀ ਕਤਲ ਮਾਮਲੇ ਵਿਚ ਨਵਾਂ ਮੋੜ, ਮਰਨ ਵਾਲੇ ਦੀ ਬਿਨਾਂ ਸ਼ਨਾਖ਼ਤ ਤੋਂ ਪੁਲਿਸ ਕਾਰਵਾਈ ਚਰਚਾ ਬਣੀ ਅਗਲੀ ਖ਼ਬਰ ਪੰਜਾਬ ਬੰਦ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।