11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ’ਚ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਮਨੋਜ ਕੁਮਾਰ)-ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਦੇ ਰੈੱਡ ਰਿਬਨ ਕਲੱਬ ਵਲੋਂ ਸਮੁਦਾਇਕ ਸ਼ਮੂਲੀਅਤ ਪ੍ਰੋਗਰਾਮ ਅਧੀਨ ਸਾਵਣ ਮਹੀਨੇ ਆਉਣ ਵਾਲਾ ਹਰਮਨ ਪਿਆਰਾ ਤੀਜ ਰਵਾਇਤੀ ਜੋਸ਼ ਖਰੋਸ਼ ਨਾਲ ਮਨਾਇਆ ਗਿਆ। ਜਿਸ ਦਾ ਮਕਸਦ ਲੋਕ ਮਨਾਂ ਵਿਚ ਵਿਚਰਦੇ ਜਾ ਰਹੇ ਪੰਜਾਬੀ ਵਿਰਸੇ ਨੂੰ ਮੁੜ ਸੁਰਜੀਤ ਕਰਨਾ ਹੈ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਆਸ-ਪਾਸ ਦੇ ਇਲਾਕੇ ਦੀਆਂ ਔਰਤਾਂ ਵੱਲੋਂ ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੀਆਂ ਵੱਖ-ਵੱਖ ਵੰਨਗੀਆਂ ਗਿੱਧਾ, ਕਿੱਕਲੀ, ਢੋਲੇ, ਮਾਹੀਆ, ਟੱਪੇ ਅਤੇ ਲੋਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਦੀਆਂ ਵਿਰਾਸਤੀ ਵਸਤਾਂ ਦਰੀਆ, ਬਾਗ, ਫੁਲਕਾਰੀਆਂ, ਚਰਖੇ, ਪੱਖੀਆਂ, ਰਵਾਇਤੀ ਬਰਤਨ ਤੋ ਹੋਰ ਬਹੁਤ ਸਾਰੀਆਂ ਚੀਜ਼ਾਂ ਦੀ ਨੁਮਾਇਸ਼ ਦਿਲਕਸ਼ ਢੰਗ ਨਾਲ ਲਗਾਈ ਗਈ। ਸੰਸਥਾ ਦੇ ਪ੍ਰਿੰਸੀਪਲ ਡਾ. ਬਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਇਸ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਉਪਰਾਲੇ ‘ਤੇ ਖ਼ੁਸ਼ੀ ਤੇ ਮਾਣ ਮਹਿਸੂਸ ਕੀਤਾ।
ਪਿਛਲੀ ਖ਼ਬਰ ਗੋਪਾਲ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਅਨੁਸ਼ਾਸਨ ਭੰਗ ਕਰਨ ’ਤੇ ਸਕੂਲੀ ਵਿਦਿਆਰਥੀ ਨੂੰ ਪ੍ਰਿੰਸੀਪਲ ਨੇ ਲਗਾਈ ਡਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।