05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਰਾਲਾ ਤੋਂ ਵੱਡਾ ਜਥਾ ਰਵਾਨਾ

ਅਜੀਤ ਡੈਸਕ 31-07-2026

ਸਮਰਾਲਾ, 30 ਜੁਲਾਈ (ਕੁਲਵਿੰਦਰ ਸਿੰਘ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਚੰਡੀਗੜ੍ਹ ‘ਚ ਵਿਸ਼ਾਲ ਰੋਸ ਮਾਰਚ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ਵਿਚ ਸਮਰਾਲਾ ਤੋਂ ਵੱਡੀ ਗਿਣਤੀ ‘ਚ ਜਥਾ ਰਵਾਨਾ ਹੋਇਆ। ਗੁਰਦੁਆਰਾ ਸ਼੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਏ ਇਸ ਪੈਦਲ ਵਿਸ਼ਾਲ ਮਾਰਚ ‘ਚ ਭਾਰੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸੰਗਤਾਂ ਸ਼ਾਮਿਲ ਹੋਈਆਂ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕਿਹਾ ਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਜੋ ਬੁਛਾੜਾਂ ਕੀਤੀਆਂ ਅਤੇ ਸੰਗਤ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਆਪ ਸਰਕਾਰ ਦਾ ਅਤਿ ਨਿੰਦਣਯੋਗ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਪੰਜਾਬੀਅਤ ਨੂੰ ਬਚਾਉਣਾ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ਵਿਚੋਂ ਕੱਢਣਾ ਹੈ ਤਾਂ ਪੰਜਾਬੀਆਂ ਕੋਲ ਇੱਕੋ-ਇੱਕ ਵਿਕਲਪ ਹੈ ਕਿ ਉਹ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਨਾਲ ਜੁੜ ਕੇ ਪੰਜਾਬ ਨੂੰ ਬਚਾਉਣ ਲਈ ਜਲਦ ਅੱਗੇ ਆਉਣ। ਇਸ ਰੋਸ ਪ੍ਰਦਰਸ਼ਨ ਉਪਰੰਤ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਨਵਰਾਜ ਸਿੰਘ ਬਰਾੜ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸਮਰਾਲਾ ਜਥੇ ‘ਚ ਸੰਦੀਪ ਸਿੰਘ ਰੁਪਾਲੋਂ, ਸਰਬਜੀਤ ਸਿੰਘ ਪੱਪੀ, ਹਰਜੰਟ ਸਿੰਘ, ਮਨਜੀਤ ਸਿੰਘ, ਮਨਮੋਹਨ ਸਿੰਘ ਖੇੜਾ, ਅਵੀ ਬੈਨੀਪਾਲ, ਹਰਦਿਲ ਸਿੰਘ, ਲਖਵਿੰਦਰ ਉਧੋਵਾਲ, ਬਲਵੀਰ ਮਾਨ, ਜੱਗੀ ਭਰਥਲਾ, ਦਲਵੀਰ ਜੱਲਣਪੁਰ, ਸੁਰਿੰਦਰ ਸਿੰਘ, ਬਸੰਤ ਸਿੰਘ, ਸ਼ਮਸ਼ੇਰ ਸਿੰਘ ਲੱਲ੍ਹ ਕਲਾਂ, ਅਮਰਜੋਤ ਕੁੱਬੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਸ਼ਾਮਿਲ ਸੀ।

ਪਿਛਲੀ ਖ਼ਬਰ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਵਿਦਿਆਰਥਣ ਨੇ ਹਾਸਿਲ ਕੀਤਾ ਕੈਨੇਡਾ ਦਾ ਸਟੱਡੀ ਵੀਜ਼ਾ ਅਗਲੀ ਖ਼ਬਰ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨਗਰ ਕੌਸਲ ਪਾਇਲ ਦੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।