05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਜ਼ੋਨਲ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ਦੀ ਅੰਡਰ-14 ਖੋ-ਖੋ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ

ਅਜੀਤ ਡੈਸਕ 31-07-2026
ਬੀਜਾ, 30 ਜੁਲਾਈ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੀਆਂ ਵਿਦਿਆਰਥਣਾਂ ਨੇ ਚੱਲ ਰਹੀਆਂ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਖੋ-ਖੋ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਟੀਮ ਵਿਚ ਹਰਨੀਤ ਕੌਰ, ਜਸਮੀਤ ਕੌਰ, ਜੈਸਮੀਨ ਕੌਰ, ਕੋਮਲਦੀਪ ਕੌਰ, ਸਿਮਰਨਪ੍ਰੀਤ ਕੌਰ, ਅਵਨੀਤ ਕੌਰ, ਮਨਮੀਤ ਕੌਰ, ਜੈਸਮੀਨ ਕੌਰ, ਅਮਨਜੋਤ ਕੌਰ, ਹਰਲੀਨ ਕੌਰ, ਸਹਿਜਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਸ਼ਾਮਲ ਸਨ। ਟੀਮ ਨੇ ਕੋਚ ਮਨਦੀਪ ਕੌਰ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਇਹ ਉਪਲਬਧੀ ਹਾਸਲ ਕੀਤੀ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਖਿਡਾਰਨਾਂ, ਕੋਚ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥਣਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ। ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਅਤੇ ਸਮੂਹ ਮੈਨੇਜਮੈਂਟ ਕਮੇਟੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖਿਡਾਰਨਾਂ, ਕੋਚ ਮਨਦੀਪ ਕੌਰ ਅਤੇ ਸਕੂਲ ਪਰਿਵਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਫਾਈਨਲ ਜਿੱਤ ਕੇ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ਅੰਡਰ-17 ਕ੍ਰਿਕਟ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਪੰਜਾਬ ਸਰਕਾਰ ਤੋਂ 7ਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਕੇ ਪਿਛਲੀਆਂ ਖਾਮੀਆਂ ਦੂਰ ਕਰੇ- ਪ੍ਰਧਾਨ ਪ੍ਰਿੰਸੀਪਲ ਮੇਜਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।