04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਐਕਟਿਵਾ ਚੋਰੀ ਕਰਨ ਵਾਲੀ ਔਰਤ ਤੇ ਨੌਜਵਾਨ ਕਾਬੂ

ਅਜੀਤ ਡੈਸਕ 31-07-2026
ਮਾਛੀਵਾੜਾ ਸਾਹਿਬ, 30 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਕੁੱਝ ਦਿਨ ਪਹਿਲਾਂ ਸੀਨੀਅਰ ਅਕਾਲੀ ਆਗੂ ਦੀ ਸਕੂਟਰੀ ਚੋਰੀ ਕਰਨ ਵਾਲੀ ਔਰਤ ਸੰਦੀਪ ਕੌਰ ਵਾਸੀ ਉਧੋਵਾਲ ਅਤੇ ਰੋਬਿਨਪ੍ਰੀਤ ਸਿੰਘ ਵਾਸੀ ਨਾਨੋਵਾਲ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮਾਛੀਵਾੜਾ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ ਦੀ ਸਕੂਟਰੀ ਕੁੱਝ ਦਿਨ ਪਹਿਲਾਂ ਦੁਰਗਾ ਸ਼ਕਤੀ ਮੰਦਰ ਨੇੜਿਉਂ ਚੋਰੀ ਹੋ ਗਈ ਸੀ ਜਿਸ ਸਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਨੂੰ ਇੱਕ ਔਰਤ ਤੇ ਨੌਜਵਾਨ ਇਹ ਚੋਰੀ ਕੀਤੀ ਸਕੂਟਰੀ ਲੈ ਕੇ ਨਜ਼ਰ ਆਏ ਜਿਨ੍ਹਾਂ ਨੂੰ ਰੋਕਿਆ ਗਿਆ। ਚੋਰੀ ਦੀ ਸਕੂਟਰੀ ਚਲਾਉਣ ਵਾਲਿਆਂ ਦੀ ਪਹਿਚਾਣ ਸੰਦੀਪ ਕੌਰ ਅਤੇ ਰੋਬਿਨਪ੍ਰੀਤ ਸਿੰਘ ਵਜੋਂ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਇਹ ਦੋਵੇਂ ਨਸ਼ਾ ਕਰਨ ਦੇ ਆਦੀ ਹਨ ਜੋ ਨਸ਼ੇ ਦੀ ਪੂਰਤੀ ਲਈ ਸਕੂਟਰੀ ਚੋਰੀ ਕੀਤੀ ਅਤੇ ਵੇਚਣ ਦੀ ਫ਼ਿਰਾਕ ਵਿਚ ਸਨ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਅੜਿੱਕੇ ਆ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ ਨੇ ਮਾਛੀਵਾੜਾ ਪੁਲਿਸ ਦਾ ਧੰਨਵਾਦ ਪ੍ਰਗਟਾਇਆ।
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਨੂੰ ਮਾਨਸਾ ਜ਼ਿਲ੍ਹੇ ’ਚ ਮਿਲਿਆ ਵਧੀਆ ਹੁੰਗਾਰਾ ਸਰਕਾਰ ਖ਼ਿਲਾਫ਼ ਕੀਤੀਆਂ ਰੋਸ ਰੈਲੀਆਂ ਅਗਲੀ ਖ਼ਬਰ ਆਉਣ ਵਾਲੀਆਂ ਚੋਣਾਂ ’ਚ ਪੰਜਾਬ ’ਚ ਕਾਂਗਰਸ ਦਾ ਰਾਜ ਆਵੇਗਾ- ਸੰਜੇ ਸਹਿਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।