02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ

ਸਾਹਨੇਵਾਲ, 1 ਅਗਸਤ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਲੋਂ ‘ਪਲੇ-ਵੇਅ’ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮਾਪੇ-ਅਧਿਆਪਕ ਮਿਲਣੀ ਦੇ ਮੌਕੇ ‘ਤੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਬਾਬਾ ਪੂਰਨ ਸਿੰਘ ਥਿੰਦ ਮੈਡੀਕਲ ਚੈਰੀਟੇਬਲ ਟਰੱਸਟ, ਲੁਧਿਆਣਾ- ਜਮਾਲਪੁਰ ਕਲੀਨਿਕ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 02-08-2026
ਸਾਹਨੇਵਾਲ, 1 ਅਗਸਤ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਲੋਂ ‘ਪਲੇ-ਵੇਅ’ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮਾਪੇ-ਅਧਿਆਪਕ ਮਿਲਣੀ ਦੇ ਮੌਕੇ ‘ਤੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਬਾਬਾ ਪੂਰਨ ਸਿੰਘ ਥਿੰਦ ਮੈਡੀਕਲ ਚੈਰੀਟੇਬਲ ਟਰੱਸਟ, ਲੁਧਿਆਣਾ- ਜਮਾਲਪੁਰ ਕਲੀਨਿਕ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਮਾਪਿਆਂ ਨੇ ਸਕੂਲ ਅਤੇ ਟਰੱਸਟ ਦੀ ਮਾਹਿਰ ਟੀਮ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਬੀ. ਕੇ. ਅਨੇਜਾ ਅਤੇ ਸਵਾਤੀ ਅਨੇਜਾ ਨੇ ਹਰੇਕ ਬੱਚੇ ਦੀ ਵਿੱਦਿਅਕ ਉੱਤਮਤਾ, ਸਿਹਤ ਅਤੇ ਸਰਵਪੱਖੀ ਭਲਾਈ ਲਈ ਵਧੀਆ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਸਕੂਲ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਮਾਪਿਆਂ ਦੀ ਵੀ ਉਨ੍ਹਾਂ ਦੇ ਸਹਿਯੋਗ ਲਈ ਸਰਾਹਨਾ ਕੀਤੀ।
ਪਿਛਲੀ ਖ਼ਬਰ ਆਹਲੂਵਾਲੀਆ ਸਕੂਲ ਦੇ ਕਾਮਰਸ ਵਿਦਿਆਰਥੀਆਂ ਨੇ ਸੀ. ਏ ਇੰਸਟੀਚਿਊਟ ਲੁਧਿਆਣਾ ਦਾ ਕੀਤਾ ਦੌਰਾ ਅਗਲੀ ਖ਼ਬਰ ‘ ਵਿਕਸਿਤ ਭਾਰਤ ਲਈ ਨਸ਼ਾ-ਮੁਕਤ ਨੌਜਵਾਨ - ਸੰਕਲਪ ਮੁਹਿੰਮ’ ਦੇਸ਼ ਵਿਆਪੀ ਮੁਹਿੰਮ ਦੇ ਤਹਿਤ ਏ. ਐਸ. ਕਾਲਜ, ਖੰਨਾ ਵਿਖੇ ਸਹੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।