ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਜਤਿੰਦਰ ਪਾਠਕ ਨੇ ਸੰਭਾਲਿਆ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦਾ ਅਹੁਦਾ
ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)- ਨਗਰ ਕੌਂਸਲ ਖੰਨਾ ਦੇ ਨਵੇਂ ਚੁਣੇ ਗਏ ਪ੍ਰਧਾਨ ਜਤਿੰਦਰ ਪਾਠਕ ਨੇ ਸੋਮਵਾਰ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਵਿੱਚ ਬਤੌਰ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਦਫਤਰ ਨਗਰ ਕੌਂਸਲ ਖੰਨਾ ਵਿਖੇ ਕਰਵਾਏ ਗਏ ਤਾਜਪੋਸ਼ੀ ਸਮਾਗਮ ਵਿੱਚ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.
ਸ
ਸਮਾਗਮ ਦੌਰਾਨ ਹਾਜ਼ਰ ਲੋਕਾਂ ਦਾ ਇਕੱਠ। ਤਸਵੀਰ : ਸੋਨੀ ਗਿੱਲ
04-08-2026
ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)- ਨਗਰ ਕੌਂਸਲ ਖੰਨਾ ਦੇ ਨਵੇਂ ਚੁਣੇ ਗਏ ਪ੍ਰਧਾਨ ਜਤਿੰਦਰ ਪਾਠਕ ਨੇ ਸੋਮਵਾਰ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਵਿੱਚ ਬਤੌਰ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਦਫਤਰ ਨਗਰ ਕੌਂਸਲ ਖੰਨਾ ਵਿਖੇ ਕਰਵਾਏ ਗਏ ਤਾਜਪੋਸ਼ੀ ਸਮਾਗਮ ਵਿੱਚ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਸਿਫ਼ਤੀ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਦਰਸ਼ਨ ਸਿੰਘ ਕੂਹਲੀ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਭੁਪਿੰਦਰ ਸਿੰਘ ਸੌਂਦ, ਨਗਰ ਕੌਂਸਲ ਖੰਨਾ ਦੇ ਕੌਂਸਲਰ, ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਪ੍ਰਧਾਨ ਜਤਿੰਦਰ ਪਾਠਕ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਜਿਤਾਇਆ ਜਿਸ ਨਾਲ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 33 ਵਿੱਚੋਂ 25 ਵਾਰਡਾਂ ’ਤੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ। ਉਹਨਾਂ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਖੰਨਾ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਵਚਨਬੱਧ ਹਨ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨਗਰ ਕੌਂਸਲ ਖੰਨਾ ਦੇ ਪ੍ਰਬੰਧ ਨੂੰ ਸੁਚਾਰੂ ਤੇ ਸੁਚੱਜੇ ਢੰਗ ਨਾਲ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਨਾਲ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦਾ ਅਹੁਦਾ ਸ੍ਰੀ ਜਤਿੰਦਰ ਪਾਠਕ ਨੂੰ ਦਿੱਤਾ ਗਿਆ ਹੈ। ਇਹਨਾਂ ਨੇ ਅੱਜ ਆਪਣੀ ਜਿੰਮੇਵਾਰੀ ਸੰਭਾਲੀ ਹੈ। ਉਹਨਾਂ ਨਵੇਂ ਚੁਣੇ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰ ਪਾਠਕ ਨੂੰ ਕਿਹਾ ਕਿ ਲੋਕਾਂ ਨੇ ਬਹੁਤ ਵਿਸ਼ਵਾਸ ਨਾਲ ਤੁਹਾਨੂੰ ਇਹ ਜਿੰਮੇਵਾਰੀ ਦਿੱਤੀ ਹੈ ਸੋ ਲੋਕਾਂ ਦੇ ਇਸ ਵਿਸ਼ਵਾਸ ਨੂੰ ਬਣਾ ਕੇ ਰੱਖਿਓ। ਨਗਰ ਕੌਂਸਲ ਖੰਨਾ ਨੂੰ ਬਹੁਤ ਹੀ ਇਮਾਨਦਾਰੀ ਅਤੇ ਸੁਚਾਰੂ ਢੰਗ ਨਾਲ ਚਲਾਉਣਾ ਹੈ ਤਾਂ ਜੋ ਲੋਕਾਂ ਨੂੰ ਇੱਕ ਵਧੀਆ ਰਾਜ ਪ੍ਰਬੰਧ ਦੇ ਸਕੀਏ।ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜ ਅਹਿਮ ਵਿਭਾਗ ਦਿੱਤੇ ਹਨ ਉਹਨਾਂ ਨੂੰ ਬਹੁਤ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤਰੁਨਪ੍ਰੀਤ ਸਿੰਘ ਸੌਂਦ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਖੰਨਾ ਸ਼ਹਿਰ ਦੀ ਕਾਇਆ ਕਲਪ ਕਰਨ ਲਈ ਅਣਥਿਕ ਮਿਹਨਤ ਕੀਤੀ ਹੈ। ਸਾਨੂੰ ਪੂਰੀ ਆਸ ਹੈ ਕਿ 2022 ਦੀ ਤਰ੍ਹਾਂ ਹੀ 2027 ਵਿੱਚ ਆਮ ਆਦਮੀ ਪਾਰਟੀ ਹੀ ਜਿੱਤੇਗੀ। ਉਹਨਾਂ ਕਿਹਾ ਕਿ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਜਤਿੰਦਰ ਪਾਠਕ ਜਿਨ੍ਹਾਂ ਨੇ 25 ਸਾਲਾਂ ਤੋਂ ਖੰਨਾ ਸ਼ਹਿਰ ਲਈ ਮਿਹਨਤ ਕੀਤੀ ਹੈ। ਉਹਨਾਂ ਨੂੰ 25 ਸਾਲਾਂ ਦਾ ਫਲ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਵਜੋਂ ਸੇਵਾ ਨਿਭਾਉਣ ਦੇ ਰੂਪ ਵਿੱਚ ਪ੍ਰਾਪਤ ਹੋਇਆ ਹੈ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਨਵ ਨਿਯੁਕਤ ਪ੍ਰਧਾਨ ਜਤਿੰਦਰ ਪਾਠਕ ਨੇ ਕਿਹਾ ਕਿ ਉਹ ਖੰਨਾ ਸ਼ਹਿਰ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਮਜ਼ਬੂਤੀ, ਖੰਨਾ ਦੇ ਵਾਰਡਾਂ ਦੀ ਬਿਹਤਰੀ ਲਈ ਸਫਾਈ ਪ੍ਰਬੰਧ ਅਤੇ ਸੀਵਰੇਜ ਦੇ ਕੰਮ ਨੂੰ ਪਹਿਲੀਆਂ ਤਰਜੀਹਾਂ ਵਿੱਚ ਸ਼ਾਮਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ ਅਤੇ ਨਗਰ ਕੌਂਸਲ ਖੰਨਾ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪ੍ਰਧਾਨ ਜਤਿੰਦਰ ਪਾਠਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਜਤਿੰਦਰ ਪਾਠਕ ਨੇ ਕਿਹਾ ਕਿ ਮੈਂ ਸੋਚ ਵੀ ਨਹੀਂ ਸੀ ਸਕਦਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੈਨੂੰ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦਾ ਅਹੁਦਾ ਦੇਣਗੇ। ਮੈਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਬਹੁਤ ਧੰਨਵਾਦ ਕਰਦਾ ਹਾਂ।