05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ‘ਇਨਵੈਸਟੀਚਰ ਸਮਾਗਮ ਕਰਵਾਇਆ

ਸਮਰਾਲਾ, 3 ਅਗਸਤ (ਗੋਪਾਲ ਸੋਫਤ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਕਿਰਪਾਲ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨੀਲੋਂ ਵਿਖੇ ਪ੍ਰਿੰਸੀਪਲ ਸਵਿਤਾ ਸ਼ਰਮਾ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲਦੇ ਗਠਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਵਿਦਿਆਰਥੀਆਂ ਦਾ ‘ਅਹੁਦਾ ਸੰਭਾਲਣ ਸਮਾਗਮ’ਕਰਵਾਇਆ ਗਿਆ। ਸਮਾਰੋਹ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਲੋਂ ਚੁਣੇ ਗਏ ਵਿਦਿਆਰਥੀ ਆਗੂਆਂ ਨੂੰ ਉਨ੍ਹਾਂ ਦੇ ਅਹੁਦਿਆਂ ਦੇ ਬੈਜ ਅਤੇ ਸੈਸ਼ ਪਹਿਨਾਏ ਗਏ।

ਨਵੇਂ ਵਿਦਿਆਰਥੀ ਆਗੂਆਂ ਨੇ ਚੁੱਕੀ ਸਹੁੰ 04-08-2026
ਸਮਰਾਲਾ, 3 ਅਗਸਤ (ਗੋਪਾਲ ਸੋਫਤ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਕਿਰਪਾਲ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨੀਲੋਂ ਵਿਖੇ ਪ੍ਰਿੰਸੀਪਲ ਸਵਿਤਾ ਸ਼ਰਮਾ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲਦੇ ਗਠਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਵਿਦਿਆਰਥੀਆਂ ਦਾ ‘ਅਹੁਦਾ ਸੰਭਾਲਣ ਸਮਾਗਮ’ਕਰਵਾਇਆ ਗਿਆ। ਸਮਾਰੋਹ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਲੋਂ ਚੁਣੇ ਗਏ ਵਿਦਿਆਰਥੀ ਆਗੂਆਂ ਨੂੰ ਉਨ੍ਹਾਂ ਦੇ ਅਹੁਦਿਆਂ ਦੇ ਬੈਜ ਅਤੇ ਸੈਸ਼ ਪਹਿਨਾਏ ਗਏ। ਸਕੂਲ ਦੀ ਨਵੀਂ ਚੁਣੀ ਗਈ ਵਿਦਿਆਰਥੀ ਕੌਂਸਲ ਵਿਚ ਕੌਂਸਲ ਦੇ ਹੈੱਡ ਬੁਆਏ ਸੁਖਮਨਪ੍ਰੀਤ ਸਿੰਘ ਅਤੇ ਹੈੱਡ ਗਰਲ ਤਰਮਨ ਕੌਰ ਨੂੰ ਚੁਣਿਆ ਗਿਆ ਹੈ। ਇਸੇ ਤਰ੍ਹਾਂ ਚਾਰੇ ਸਕੂਲ ਹਾਊਸਾਂ ਦੇ ਕੈਪਟਨ ਅਤੇ ਵਾਈਸ ਕੈਪਟਨ ਵੀ ਚੁਣੇ ਗਏ ਹਨ। ਇਹ ਸਮਾਰੋਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਮਾਣ ਵਾਲਾ ਪਲ ਸੀ। ਬੈਜ ਲਗਾਉਣ ਤੋਂ ਬਾਅਦ, ਪ੍ਰਿੰਸੀਪਲ ਸਵਿਤਾ ਸ਼ਰਮਾ ਅਤੇ ਚਾਰੇ ਹਾਊਸ ਮੁਖੀਆਂ ਸੁਖਵਿੰਦਰ ਕੌਰ, ਹਰਜੋਤ ਕੌਰ, ਰਣਜੀਤ ਕੌਰ ਅਤੇ ਹਰਪ੍ਰੀਤ ਕੌਰ ਅਗਵਾਈ ਹੇਠ ਸਾਰੇ ਨਵੇਂ ਨਿਯੁਕਤ ਕੀਤੇ ਗਏ ਵਿਦਿਆਰਥੀ ਆਗੂਆਂ ਨੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਨਿਭਾਉਣ ਦੀ ਸਹੁੰ ਚੁੱਕੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਲੋਂ ਨਵੀਂ ਚੁਣੀਵਿਦਿਆਰਥੀ ਕੌਂਸਲ ਨੂੰ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਲੀਡਰਸ਼ਿਪ ਦਾ ਮਤਲਬ ਕੇਵਲ ਇੱਕ ਅਹੁਦਾ ਜਾਂ ਤਾਕਤ ਨਹੀਂ, ਬਲਕਿ ਆਪਣੇ ਸਕੂਲ ਅਤੇ ਸਾਥੀ ਵਿਦਿਆਰਥੀਆਂ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਹੈ।ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਨਵ ਨਿਯੁਕਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਸਾਨੂੰ ਪੂਰ ੀ ਉਮੀਦ ਹੈ ਕਿ ਨਵੀਂ ਕੌਂਸਲ ਸਕੂਲ ਦੇ ਅਨੁਸ਼ਾਸਨ ਤੇ ਮਾਣ ਸਨਮਾਨ ਨੂੰ ਹੋਰ ਉੱਚਾ ਲੈ ਕੇ ਜਾਵੇਗੀ। ਅਖੀਰ ਵਿਚ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
ਪਿਛਲੀ ਖ਼ਬਰ ਏ . ਐਸ . ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਚ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ -2026 ਦਾ ਸ਼ੁਭ ਆਰੰਭ ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਕੋਟਾਂ ਦੀਆਂ ਵਿਦਿਆਰਥਣਾਂ ਨੇ ਖੋ-ਖੋ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।