05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਹਿੱਸਾ ਲਿਆ

ਦੋਰਾਹਾ, 3 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਭਾਰਤ ਸਰਕਾਰ ਦੁਆਰਾ ਚਲਾਏ ਗਏ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 04-08-2026
ਦੋਰਾਹਾ, 3 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਭਾਰਤ ਸਰਕਾਰ ਦੁਆਰਾ ਚਲਾਏ ਗਏ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਤਹਿਤ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਅਹਿਦ ਲਿਆ। ਇਸ ਅਭਿਆਨ ਤਹਿਤ 2 ਅਗਸਤ ਨੂੰ ਪ੍ਰਧਾਨ ਮੰਤਰੀ ਦੁਆਰਾ ਨਸ਼ਾ ਮੁਕਤ ਭਾਰਤ ਅਭਿਆਨ ਲਈ ਦਿੱਤੇ ਗਏ ਸੰਦੇਸ਼ ਨੂੰ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਆੱਨ-ਲਾਈਨ ਮਾਧਿਅਮ ਰਾਹੀਂ ਸੁਣਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਦੇ ਸੰਦੇਸ਼ ਵਿੱਚ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਅਤੇ ਉਪ‑ਕੁਲਪਤੀ ਨੇ ਵੀ ਵਰਚੂਅਲ ਮਾਧਿਅਮ ਰਾਹੀਂ ਹਿੱਸਾ ਲਿਆ। ਇਸ ਆੱਨ-ਲਾਈਨ ਲਾਈਵ ਟੈਲੀਕਾਸਟ ਅਤੇ ਸਹੁੰ ਚੁੱਕਣ ਦੀ ਗਤੀਵਿਧੀ ਦਾ ਆਯੋਜਨ ਡਾ. ਗੁਰਪ੍ਰੀਤ ਸਿੰਘ ਕੀਤਾ ਗਿਆ।
ਪਿਛਲੀ ਖ਼ਬਰ ਅਨੂਪ ਸ਼ਰਮਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਬਣਾਏ ਜਾਣ ਨਾਲ ਭਾਜਪਾ ਵਰਕਰਾਂ ਦਾ ਮਨੋਬਲ ਵਧਿਆ- ਸੁਖਵੰਤ ਟਿੱਲੂ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਦੇ ਵਿਦਿਆਰਥੀ ਸਮਰਾਲਾ ਜ਼ੋਨਲ ਖੇਡਾਂ ’ਚ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।