04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਾਰੰਗਵਾਲ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਰੋਹ

ਅਹਿਮਦਗੜ੍ਹ, 3 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਦਾਖਲ ਬੀ. ਏ.

ਨਾਰੰਗਵਾਲ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਰੋਹ ਸਮੇਂ ਕਾਲਜ ਸਟਾਫ਼ ਤੇ ਵਿਦਿਆਰਥੀ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 04-08-2026
ਅਹਿਮਦਗੜ੍ਹ, 3 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਦਾਖਲ ਬੀ. ਏ., ਬੀ. ਐੱਸ. ਸੀ., ਬੀ. ਕਾਮ., ਬੀ. ਸੀ. ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਸਵਾਗਤੀ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ਦਾ ਨਾਮ ‘ਵਿਦਿਆਰਥੀ ਜਾਗਰੂਕਤਾ ਓਰੀਐਂਟੇਸ਼ਨ’ ਰੱਖਿਆ ਗਿਆ। ਸ਼ੁਰੂਆਤ ਸਮੇਂ ਕਾਲਜ ਦੇ ਪ੍ਰੋਫੈਸਰ ਡਾ. ਕਮਲਜੀਤ ਸਿੰਘ ਸੋਹੀ ਨੇ ਕਾਲਜ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ ਨੇ ਨਵੀਂ ਸਿੱਖਿਆ ਨੀਤੀ ਬਾਰੇ ਚਰਚਾ ਕਰਦਿਆਂ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਡਾ. ਪਰਮਜੀਤ ਕੌਰ ਨੇ ਕਾਮਰਸ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਲਖਬੀਰ ਕੌਰ ਨੇ ਬੀ. ਐੱਸ. ਸੀ. ਨਾਨ ਮੈਡੀਕਲ, ਪ੍ਰੋਫੈਸਰ ਜਸਕਰਨ ਸਿੰਘ ਨੇ ਬੀ.ਸੀ.ਏ ਅਤੇ ਐਨ. ਐੱਸ. ਐੱਸ. ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਡਾ. ਜਗਮੀਤ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਵਜ਼ੀਫ਼ਿਆਂ ਬਾਰੇ ਜਾਗਰੂਕ ਕੀਤਾ। ਡਾ. ਰਮਨਦੀਪ ਕੌਰ ਨੇ ਕਾਲਜ ਵਿਚ ਵੱਖ-ਵੱਖ ਕਲੱਬ ਅਤੇ ਸਭਿਆਚਾਰਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਡਾ. ਸੁਰੇਸ਼ ਕੁਮਾਰ ਨੇ ਸਰੀਰਕ ਸਿੱਖਿਆ ਬਾਰੇ ਸੂਚਨਾ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਸਾਹਨੀ ਨੇ ਕਿਹਾ ਕਿ ਕਾਲਜ ਵਿਚ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਆਪਣੀ ਮੰਜ਼ਿਲ ਵਲ ਵਧਣਾ ਚਾਹੀਦਾ ਹੈ। ਮਿਹਨਤ ਹੀ ਸਫਲਤਾ ਵੱਲ ਲੈ ਕੇ ਜਾਂਦੀ ਹੈ। ਅਨੁਸ਼ਾਸਨ ਜੀਵਨ ਨੂੰ ਤਰਤੀਬ-ਬੱਧ ਕਰਦਾ ਹੈ। ਇਸ ਮੌਕੇ ਪ੍ਰੋ. ਅਮਰਜੀਤ ਕੌਰ, ਪ੍ਰੋ. ਜਗਮੀਤ ਸਿੰਘ, ਪ੍ਰੋ. ਜਸਕਰਨ ਸਿੰਘ, ਪ੍ਰੋ. ਪਰਮਜੀਤ ਕੌਰ, ਡਾ.ਰਾਜਿੰਦਰ ਕੁਮਾਰ ਸ਼ਰਮਾ, ਡਾ. ਰਮਨਦੀਪ ਕੌਰ, ਸੁਖਜੀਤ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਸੁਮਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਫੁਟਬਾਲ ਚੋਣ ਟਰਾਇਲਾਂ ’ਚ ਗੱਡੇ ਝੰਡੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ - ਤਰੁਨਪ੍ਰੀਤ ਸਿੰਘ ਸੌਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।