ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਦਾ ਜ਼ੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਈਸੜੂ, 4 ਅਗਸਤ (ਬਲਵਿੰਦਰ ਸਿੰਘ)-ਪ੍ਰਿੰਸੀਪਲ ਸੁਮਨ ਜੌਲੀ ਦੀ ਅਗਵਾਈ ਵਿਚ ਚੱਲ ਰਹੀ ਸੰਸਥਾ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਦਾ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ੋਨਲ ਪੱਧਰ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਡਾਇਰੈਕਟਰ ਸੰਜੀਵ ਗੋਪਾਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿਚ ਸਕੂਲ ਨੇ ਇੱਕ ਗੋਲਡ ਮੈਡਲ ਅਤੇ ਚਾਰ ਸਿਲਵਰ ਮੈਡਲ ਪ੍ਰਾਪਤ ਕੀਤੇ।
ਅਜੀਤ ਡੈਸਕ
05-08-2026