05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ- ਚੇਅਰਮੈਨ ਛਿੰਦਾ ਘੁਡਾਣੀ ਦੁੱਧ ਦੇ ਭਾਅ ਵਿੱਚ ਵਾਧਾ ਕਰਨ ’ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ

ਰਾੜਾ ਸਾਹਿਬ, 4 ਅਗਸਤ (ਸੁਖਵੀਰ ਸਿੰਘ ਚਣਕੋਈਆਂ)- ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਹਰਮਿੰਦਰ ਸਿੰਘ ਛਿੰਦਾ ਘੁਡਾਣੀ ਕਲਾਂ ਨੇ ਪੰਜਾਬ ਸਰਕਾਰ ਅਤੇ ਵੇਰਕਾ ਡੇਅਰੀ ਪੰਜਾਬ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ ਕੀਤੇ ਵਾਧੇ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੱਖਾਂ ਦੁੱਧ ਉਤਪਾਦਕ ਕਿਸਾਨਾਂ ਅਤੇ ਡੇਅਰੀ ਪਾਲਕਾਂ ਦੀ ਮਿਹਨਤ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਚਾਰੇ, ਦਾਣੇ, ਦਵਾਈਆਂ ਅਤੇ ਹੋਰ ਖ਼ਰਚਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਨੇ ਸਮੇਂ ਸਿਰ ਇਹ ਫ਼ੈਸਲਾ ਲੈ ਕੇ ਡੇਅਰੀ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਅਜੀਤ ਡੈਸਕ 05-08-2026
ਰਾੜਾ ਸਾਹਿਬ, 4 ਅਗਸਤ (ਸੁਖਵੀਰ ਸਿੰਘ ਚਣਕੋਈਆਂ)- ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਹਰਮਿੰਦਰ ਸਿੰਘ ਛਿੰਦਾ ਘੁਡਾਣੀ ਕਲਾਂ ਨੇ ਪੰਜਾਬ ਸਰਕਾਰ ਅਤੇ ਵੇਰਕਾ ਡੇਅਰੀ ਪੰਜਾਬ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ ਕੀਤੇ ਵਾਧੇ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੱਖਾਂ ਦੁੱਧ ਉਤਪਾਦਕ ਕਿਸਾਨਾਂ ਅਤੇ ਡੇਅਰੀ ਪਾਲਕਾਂ ਦੀ ਮਿਹਨਤ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਚਾਰੇ, ਦਾਣੇ, ਦਵਾਈਆਂ ਅਤੇ ਹੋਰ ਖ਼ਰਚਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਨੇ ਸਮੇਂ ਸਿਰ ਇਹ ਫ਼ੈਸਲਾ ਲੈ ਕੇ ਡੇਅਰੀ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੇਅਰਮੈਨ ਛਿੰਦਾ ਘੁਡਾਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੁੱਧ ਦੇ ਭਾਅ ਵਿੱਚ ਵਾਧੇ ਨਾਲ ਡੇਅਰੀ ਪਾਲਕਾਂ ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ, ਜਿਸ ਨਾਲ ਪੇਂਡੂ ਆਰਥਿਕਤਾ ਨੂੰ ਵੀ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਹਿਕਾਰਤਾ ਵਿਭਾਗ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀਆਂ ਰਵਾਇਤੀ ਬੈਲ-ਗੱਡੀਆਂ ਦੀਆਂ ਦੌੜਾਂ ਨੂੰ ਮੁੜ ਮਨਜ਼ੂਰੀ ਦੇਣਾ ਵੀ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਫ਼ੈਸਲੇ ਨਾਲ ਪੰਜਾਬ ਦੇ ਪਿੰਡਾਂ ਵਿੱਚ ਮੇਲਿਆਂ, ਖੇਡ ਮੇਲਿਆਂ ਅਤੇ ਸੱਭਿਆਚਾਰਕ ਸਮਾਗਮਾਂ ਦੀਆਂ ਰੌਣਕਾਂ ਮੁੜ ਪਰਤੀਆਂ ਹਨ। ਨੌਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜ ਰਹੀ ਹੈ ਅਤੇ ਪੰਜਾਬ ਦੀਆਂ ਰਵਾਇਤਾਂ ਨੂੰ ਨਵਾਂ ਹੁਲਾਰਾ ਮਿਲਿਆ ਹੈ।
ਪਿਛਲੀ ਖ਼ਬਰ ਹੈਲੋ ਡੀਅਰ ਕਿਡਸ ਪਲੇਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵੱਡੇ ਵਾਹਨਾਂ ਲਈ ਸਤਲੁਜ ਪੁਲ ਬੰਦ ਹੋਣ ਕਾਰਨ ਲੋਕਾਂ ਵਿਚ ਵਧਣ ਲੱਗਾ ਗੁੱਸਾ ਕਿਸਾਨ ਜਥੇਬੰਦੀਆਂ, ਟਰੱਕ ਆਪ੍ਰੇਟਰਾਂ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।