05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਰੱਸਾ ਕੱਸੀ ਵਿੱਚ ਜਿੱਤਿਆ ਸੋਨ ਤਗਮਾ

ਬੀਜਾ, 4 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਆਪਣੇ ਨਾਮ ਕਰਦੇ ਹੋਏ ਜਨਰਲ ਖੇਡ ਮੁਕਾਬਲਿਆਂ ਵਿੱਚ ਮੁੰਡਿਆਂ ਦੀ ਰੱਸਾ ਕੱਸੀ ਪ੍ਰਤੀਯੋਗਿਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੀ ਟੀਮ ਨੇ ਕੋਚ ਮਨਿੰਦਰ ਪਾਲ ਸਿੰਘ ਅਤੇ ਡੀ.

ਅਜੀਤ ਡੈਸਕ 05-08-2026
ਬੀਜਾ, 4 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਆਪਣੇ ਨਾਮ ਕਰਦੇ ਹੋਏ ਜਨਰਲ ਖੇਡ ਮੁਕਾਬਲਿਆਂ ਵਿੱਚ ਮੁੰਡਿਆਂ ਦੀ ਰੱਸਾ ਕੱਸੀ ਪ੍ਰਤੀਯੋਗਿਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੀ ਟੀਮ ਨੇ ਕੋਚ ਮਨਿੰਦਰ ਪਾਲ ਸਿੰਘ ਅਤੇ ਡੀ. ਪੀ. ਗੁਰਵਿੰਦਰ ਸਿੰਘ ਦੀ ਯੋਗ ਅਗਵਾਈ, ਸਖ਼ਤ ਮਿਹਨਤ ਅਤੇ ਅਨੁਸ਼ਾਸਨ ਸਦਕਾ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚ ਪੱਧਰੀ ਮੌਕੇ ਪ੍ਰਦਾਨ ਕਰ ਰਿਹਾ ਹੈ, ਜਿਸ ਦਾ ਨਤੀਜਾ ਲਗਾਤਾਰ ਪ੍ਰਾਪਤ ਹੋ ਰਹੀਆਂ ਉਪਲਬਧੀਆਂ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਜੇਤੂ ਟੀਮ ਵਿੱਚ ਰੋਬਿਨਪ੍ਰੀਤ ਸਿੰਘ, ਮਹਿਕਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਹੁਸਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਪਰਵੀਰ ਸਿੰਘ, ਦਲਵੀਰ ਸਿੰਘ, ਦਲਜੀਤ ਸਿੰਘ, ਰਵਿੰਦਰ ਸਿੰਘ, ਕਰਨਵੀਰ ਸਿੰਘ ਅਤੇ ਏਕਮਜੋਤ ਸਿੰਘ ਸ਼ਾਮਲ ਸਨ। ਇਨ੍ਹਾਂ ਸਾਰੇ ਖਿਡਾਰੀਆਂ ਨੇ ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਜੇਤੂ ਖਿਡਾਰੀਆਂ, ਕੋਚ ਮਨਿੰੰਦਰਪਾਲ ਸਿੰਘ, ਡੀ. ਪੀ. ਈ ਗੁਰਵਿੰਦਰ ਸਿੰਘ ਅਤੇ ਸਮੂਹ ਸਟਾਫ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ। ਜੇਤੂ ਟੀਮ ਦੇ ਸਕੂਲ ਪਹੁੰਚਣ ’ਤੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਤਾੜੀਆਂ ਦੀ ਗੂੰਜ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਸੀ। ਪ੍ਰਿੰਸੀਪਲ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਕਾਰ ਬਿਨਾਂ ਦੇਰੀ ਕੀਤੇ ਮੁਲਾਜ਼ਮਾਂ ਦਾ ਡੀ. ਏ. ਤੁਰੰਤ ਜਾਰੀ ਕਰੇ - ਢਿੱਲੋਂ ਅਗਲੀ ਖ਼ਬਰ ਹੈਲੋ ਡੀਅਰ ਕਿਡਸ ਪਲੇਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।