05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਹਲਕਾ ਪਾਇਲ ਦੇ ਆਗੂ

ਮਲੌਦ, 4 ਅਗਸਤ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਦਾ ਇੱਕ ਵਫ਼ਦ ਹਲਕਾ ਇੰਚਾਰਜ਼ ਜਥੇ. ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ।

ਅਜੀਤ ਡੈਸਕ 05-08-2026
ਮਲੌਦ, 4 ਅਗਸਤ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਦਾ ਇੱਕ ਵਫ਼ਦ ਹਲਕਾ ਇੰਚਾਰਜ਼ ਜਥੇ. ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਹਲਕਾ ਪਾਇਲ ਵਿਚ ਸਿਆਸੀ ਸਰਗਰਮੀਆਂ ਬਾਰੇ ਚਰਚਾ ਕੀਤੀ ਅਤੇ ਹਲਕੇ ਅੰਦਰ ਮੌਜੂਦਾ ਸਮੀਕਰਣਾਂ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਪਾਰਟੀ ਦੀ ਕੌਮੀ, ਜਿਲ੍ਹਾ ਅਤੇ ਹਲਕਾ ਪੱਧਰੀ ਜੱਥੇਬੰਦੀ ਬਣਾਉਂਣ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਜੱਥੇ. ਮਦਨੀਪੁਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਭ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਥਾਪੜਾ ਦਿੰਦਿਆਂ ਕਿਹਾ ਕਿ 2027 ’ਚ ਪਾਰਟੀ ਪੂਰੀ ਮਜ਼ਬੂਤੀ ਨਾਲ ਪੰਜਾਬ ਦੀ ਸੱਤਾ ’ਚ ਵਾਪਸੀ ਕਰੇਗੀ, ਕਿਉਂਕਿ ਆਮ ਆਦਮੀ ਪਾਰਟੀ ਤੋਂ ਤਾਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਜਦਕਿ ਕਾਂਗਰਸ ਅੰਦਰੂਨੀ ਕਲੇਸ਼ ਕਾਰਣ ਲੋਕਾਂ ਦੀ ਭਰੋਸੇਯੋਗਤਾ ਗਵਾ ਚੁੱਕੀ ਹੈ। ਜੱਥੇ. ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਬਾਕੀ ਪਾਰਟੀਆਂ ਨੂੰ ਦਿੱਲੀ ਅਧੀਨ ਚੱਲਣਾ ਪੈਂਦਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਪੰਜਾਬ ਨੂੰ ਜਵਾਬਦੇਹ ਹੈ, ਇਸੇ ਲਈ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਚੱਲਦੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਤੇਜਿੰਦਰ ਸਿੰਘ ਮਿੱਡੂਖੇੜਾ, ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਝੱਮਟ , ਸਰਕਲ ਪ੍ਰਧਾਨ ਸਰਬਜੀਤ ਸਿੰਘ ਵਿਪਨ ਸੇਠੀ ਦੋਰਾਹਾ, ਐਡਵੋਕੇਟ ਮਨਦੀਪ ਸਿੰਘ ਪ੍ਰਧਾਨ ਲੀਗਲ ਸੈਲ, ਨਗਿੰਦਰ ਸਿੰਘ ਬਿੱਲੂ ਮੀਤ ਪ੍ਰਧਾਨ ਐਸ. ਸੀ. ਵਿੰਗ, ਗੁਰਜੀਤ ਸਿੰਘ ਪ੍ਰਧਾਨ ਵਪਾਰ ਵਿੰਗ, ਜੋਤ ਸਿੰਘ ਮਦਨੀਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਦੀ ਪੂਰਤੀ ਲਈ ਪੋਤੇ ਵਲੋਂ ਦਾਦੀ ਦੇ ਸੋਨੇ ਦੇ ਗਹਿਣੇ ਚੋਰੀ ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੀਤਾ ਮਾਮਲਾ ਦ... ਅਗਲੀ ਖ਼ਬਰ ਮਾਲਵਾ ਸੋਸ਼ਲ ਐਂਡ ਵੈਲਫ਼ੇਅਰ ਕਲੱਬ ਮਲੌਦ ਦੀ ਮਹੀਨਾਵਾਰ ਮੀਟਿੰਗ ਦੌਰਾਨ 11ਵੇਂ ਅੱਖਾਂ ਦੇ ਕੈਂਪ ਸਮੇਤ ਹੋਰ ਅਹਿਮ ਵਿਚਾਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।