ਜ਼ੋਨ ਖੇਡਾਂ ਵਿਚ ਮਿਡਲ ਸਕੂਲ ਚੋਮੋਂ ਦਾ ਸ਼ਾਨਦਾਰ ਪ੍ਰਦਰਸ਼ਨ
ਮਲੌਦ, 5 ਅਗਸਤ (ਦਿਲਬਾਗ ਸਿੰਘ ਚਾਪੜਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਅੱੱਪਰ ਪ੍ਰਾਇਮਰੀ ਵਰਗ ਦੀਆਂ ਜੋਨ ਰਾੜਾ ਸਾਹਿਬ ਦੀਆਂ ਖੇਡਾਂ ਵਿਚ ਸਰਕਾਰੀ ਮਿਡਲ ਸਕੂਲ ਚੋਮੋਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਰਾਜ ਰਾਣੀ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-14 ਸਾਲ ਰੱਸਾਕਸੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਚੋਮੋਂ ਦੀ ਟੀਮ ਨੇ ਜੋਨ ਰਾੜਾ ਸਾਹਿਬ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।
ਮਲੌਦ, 5 ਅਗਸਤ (ਦਿਲਬਾਗ ਸਿੰਘ ਚਾਪੜਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਅੱੱਪਰ ਪ੍ਰਾਇਮਰੀ ਵਰਗ ਦੀਆਂ ਜੋਨ ਰਾੜਾ ਸਾਹਿਬ ਦੀਆਂ ਖੇਡਾਂ ਵਿਚ ਸਰਕਾਰੀ ਮਿਡਲ ਸਕੂਲ ਚੋਮੋਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਰਾਜ ਰਾਣੀ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-14 ਸਾਲ ਰੱਸਾਕਸੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਚੋਮੋਂ ਦੀ ਟੀਮ ਨੇ ਜੋਨ ਰਾੜਾ ਸਾਹਿਬ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਚੋਣ ਜ਼ਿਲਾ ਪੱਧਰੀ ਖੇਡਾਂ ਲਈ ਕੀਤੀ ਗਈ ਹੈ। ਇਸ ਤੋਂ ਬਿਨਾਂ ਅੰਡਰ-14 ਸਾਲ ਲੜਕਿਆਂ ਦੀ ਨੈਸ਼ਨਲ ਸਟਾਈਲ ਕਬੱਡੀ ਵਿਚ ਇਸ ਸਕੂਲ ਦੇ ਵਿਦਿਆਰਥੀਆਂ ਨੇ ਜੋਨ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਲੜਕੀਆਂ ਦੇ ਅੰਡਰ-14 ਸਾਲ ਕਬੱਡੀ ਨੈਸ਼ਨਲ ਸਟਾਈਲ ਲਈ ਕਰਵਾਏ ਗਏ ਟਰਾਇਲਾਂ ਵਿੱਚੋਂ ਇਹ ਸਕੂਲ ਦੀਆਂ 5 ਵਿਦਿਆਰਥਣਾਂ ਦੀ ਚੋਣ ਜਿਲ੍ਹਾ ਪੱਧਰੀ ਖੇਡਾਂ ਲਈ ਕੀਤੀ ਗਈ ਹੈ। ਅੰਡਰ-14 ਸਾਲ ਕਬੱਡੀ ਨੈਸ਼ਨਲ ਸਟਾਈਲ ਲੜਕਿਆਂ ਦੀ ਜਿਲਾ ਪੱਧਰੀ ਟੀਮ ਲਈ ਸਰਕਾਰੀ ਮਿਡਲ ਸਕੂਲ ਚੋਮੋਂ ਦੇ ਦੋ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੂਲ ਦੇ ਵਿਦਿਆਰਥੀ ਪਹਿਲਾਂ ਵੀ ਖੇਡਾਂ ਵਿਚ ਪੰਜਾਬ ਪੱਧਰ ਤੱਕ ਮੱਲਾਂ ਮਾਰ ਚੁੱਕੇ ਹਨ।