06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੁੱਖ ਮੰਤਰੀ ਭਗਵੰਤ ਮਾਨ ਜ਼ਮੀਨੀ ਪੱਧਰ ਦੇ ਆਗੂ, ਜਨਤਾ ਲਈ ਦਿਨ ਰਾਤ ਕੰਮ ਕਰਦੇ ਹਨ - ਇੰਦਰਪ੍ਰੀਤ ਮਾਂਗੇਵਾਲ ਕਿਹਾ , 75 ਸਾਲਾਂ ਦੇ ਰਾਜ ਨੂੰ ਸਿਰਫ਼ ਸਾਢੇ 4 ਸਾਲ ਦੇ ਕਾਰਜਕਾਲ ਨਾਲ ਮੁਲਾਂਕਣ ਕਰਨ ਤੇ ਅਸਲੀਅਤ ਪਤਾ ਲੱਗ ਜਾਵੇਗੀ

ਮਲੌਦ, 5 ਅਗਸਤ (ਸਹਾਰਨ ਮਾਜਰਾ)- ਆਮ ਆਦਮੀ ਪਾਰਟੀ ਦੇ ਸੀ. ਆਗੂ ਤੇ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਨੇ ਐੱਸ.

ਗੱਲਬਾਤ ਕਰਦੇ ਹੋਏ ਸਾਬਕਾ ਪ੍ਰਧਾਨ ਯੂਥ ਵਿੰਗ ਇੰਦਰਪ੍ਰੀਤ ਸਿੰਘ ਮਾਂਗੇਵਾਲ। ਨਾਲ ਐੱਸ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ। ਤਸਵੀਰ : ਸਹਾਰਨ ਮਾਜਰਾ 06-08-2026
ਮਲੌਦ, 5 ਅਗਸਤ (ਸਹਾਰਨ ਮਾਜਰਾ)- ਆਮ ਆਦਮੀ ਪਾਰਟੀ ਦੇ ਸੀ. ਆਗੂ ਤੇ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਨੇ ਐੱਸ. ਸੀ ਵਿੰਗ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਦੀ ਮੌਜ਼ੂਦਗੀ ਦੌਰਾਨ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਮੀਨੀ ਪੱਧਰ ਦੇ ਆਗੂ ਹਨ। ਜਿਹੜੇ ਆਮ ਗੱਲ ਨੂੰ ਵੀ ਹਕੀਕਤਾਂ ਵਿਚ ਬਦਲਣ ਲਈ ਦਿਨ ਰਾਤ ਮਿਹਨਤ ਕਰਦੇ ਹੋਏ ਹਰੇਕ ਵਿਅਕਤੀ ਤੱਕ ਸਰਕਾਰੀ ਸਹੂਲਤਾਂ ਪੁੱਜਦੀਆਂ ਕਰਨ ਵਿਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਐਵੇਂ ਫੋਕੀਆਂ ਬਿਆਨਬਾਜ਼ੀਆਂ ਕਰਦੇ ਸੱਤਾ ਦੇ ਸੁਪਨੇ ਲੈ ਰਹੇ ਹਨ, ਉਹ ਆਪਣੇ ਰਾਜ ਭਾਗ ਦੇ 75 ਸਾਲਾਂ ਨੂੰ ਆਪ ਸਰਕਾਰ ਦੇ ਸਿਰਫ਼ ਸਾਢੇ 4 ਸਾਲ ਦੇ ਕਾਰਜਕਾਲ ਨਾਲ ਮੁਲਾਂਕਣ ਕਰਕੇ ਵੇਖ ਲੈਣ ਉਨ੍ਹਾਂ ਨੂੰ ਆਪਣੇ ਆਪ ਅਸਲੀਅਤ ਪਤਾ ਲੱਗ ਜਾਵੇਗੀ। ਮਾਂਗੇਵਾਲ ਨੇ ਕਿਹਾ ਕਿ ਹਰ ਵਰਗ ਖੁਸ਼ੀ ਭਰੇ ਆਲਮ ਵਿਚ ਹੈ ਕਿਉਂਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਸਾਡੀਆਂ ਭੈਣਾਂ, ਮਾਵਾਂ ਨੂੰ ਮਿਲੇ 3000 ਹਜ਼ਾਰ ਰੁਪਏ ਅਤੇ 45 ਸੌ ਰੁਪਏ ਨਾਲ ਉਨ੍ਹਾਂ ਪਰਿਵਾਰਾਂ ਵਿਚ ਅੰਤਾਂ ਦੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਮਾਣ ਸਨਮਾਨ ਵਧਿਆ ਹੈ। ਉਨ੍ਹਾਂ ਅੱਗੇ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਅਨੇਕਾਂ ਸਹੂਲਤਾਂ ਘਰ ਬੈਠਿਆਂ ਹੀ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਬਾਰੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਜਨਤਾ ਨੂੰ ਗੁੰਮਰਾਹ ਕਰਕੇ ਵੋਟਾਂ ਪ੍ਰਾਪਤ ਕਰਦੀ ਰਹੀ ਸੀ। ਇਸ ਮੌਕੇ ਡਾ. ਜਸਪ੍ਰੀਤ ਸਿੰਘ ਬੀਜਾ ਨੇ ਕਿਹਾ ਕਿ ਆਪ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਨੂੰ ਸਿਹਤ ਸਹੂਲਤਾਂ ਦੇਣ ਲਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਤਹਿਤ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦੇ ਆਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਪਾਇਲ, ਖੰਨਾ ਅਤੇ ਸਮਰਾਲਾ ਵਿਖੇ ਐਸ. ਸੀ. ਵਿੰਗ ਨੂੰ ਮਜਬੂਤ ਕਰਨ ਦੇ ਲਈ ਪਿੰਡ ਪੱਧਰ ਤੇ ਵੱਡੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋੜਵੰਦਾਂ, ਦਲਿਤ ਵਰਗਾਂ ਤੋਂ ਇਲਾਵਾ ਹਰ ਵਰਗ ਦੇ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਾਰੀਆਂ ਸਕੀਮਾਂ ਬਾਰੇ ਪਿੰਡ ਦੀਆਂ ਸੱਥਾਂ ਅਤੇ ਖ਼ਾਸ ਤੌਰ ਤੇ ਰਾਮਦਾਸੀਆ ਵਰਗ ਦੇ ਘਰਾਂ ਵਿਚ ਨਿੱਜੀ ਪਹੁੰਚ ਕਰਕੇ ਸੰਪੂਰਨ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਅਵਤਾਰ ਸਿੰਘ ਰਿੰਕੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਯੋਗ ਹਾਈਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ. ਏ. ਦਾ ਬਕਾਇਆ 15 ਦਿਨਾਂ ਚ ਦੇਣ ਦਾ ਫ਼ੈਸਲਾ ਸ਼ਲਾਘਾਯੋਗ - ਸ਼ਾਹ... ਅਗਲੀ ਖ਼ਬਰ ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਕੇ. ਵੀ. ਕੇ. ਲੁਧਿਆਣਾ ਵਲੋਂ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।