ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਰੈਲੀ ’ਚ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਧਿਆਪਕ-ਯੂਨੀਅਨ ਆਗੂ
ਕੁਹਾੜਾ, 5 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਂਝਾ ਮੁਲਾਜ਼ਮ ਪੈਨਸ਼ਨਰ ਫ਼ਰੰਟ ਪੰਜਾਬ ਅਤੇ ਸਾਂਝੇ ਮੰਚ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਮੁਲਾਜ਼ਮ ਵਰਗ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਕਤ ਪ੍ਰਗਟਾਵਾ ਇਕਮੀਟਿੰਗ ਦੌਰਾਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਜੀਤਪਾਲ ਸਿੰਘ ਅਤੇ ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਮੋਹਣਜੀਤ ਸਿੰਘ ਅਤੇ ਜ਼ਿਲ੍ਹਾ ਪੈ੍ਰੱਸ ਸਕੱਤਰ ਜਗਜੀਤ ਸਿੰਘ ਝਾਂਡੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦੌਲਤਪੁਰ, ਮੀਤ ਪ੍ਰਧਾਨ ਹਰਜਿੰਦਰ ਸਿੰਘਨੇ ਕਰਦਿਆਂ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਨ
ਨਵਾਬ ਜੱਸਾ ਸਿੰਘ ਆਹਲੂਵਾਲੀਆ ਸਕੂਲ ਦੇ ਪੇਸ਼ਕਾਰੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਸੋਨੀ ਗਿੱਲ
ਮੀਟਿੰਗ ਦੌਰਾਨ ਹਾਜ਼ਰ ਅਧਿਆਪਕ ਯੂਨੀਅਨ ਦੇ ਆਗੂ ਸੂਬਾ ਪ੍ਰਧਾਨ ਬਿਲਗਾ, ਜ਼ਿਲ੍ਹਾ ਪ੍ਰਧਾਨ ਚੀਮਾ ਅਤੇ ਹੋਰ। ਤਸਵੀਰ : ਸੰਦੀਪ ਸਿੰਘ ਕੁਹਾੜਾ
06-08-2026
ਕੁਹਾੜਾ, 5 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਂਝਾ ਮੁਲਾਜ਼ਮ ਪੈਨਸ਼ਨਰ ਫ਼ਰੰਟ ਪੰਜਾਬ ਅਤੇ ਸਾਂਝੇ ਮੰਚ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਮੁਲਾਜ਼ਮ ਵਰਗ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਕਤ ਪ੍ਰਗਟਾਵਾ ਇਕਮੀਟਿੰਗ ਦੌਰਾਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਜੀਤਪਾਲ ਸਿੰਘ ਅਤੇ ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਮੋਹਣਜੀਤ ਸਿੰਘ ਅਤੇ ਜ਼ਿਲ੍ਹਾ ਪੈ੍ਰੱਸ ਸਕੱਤਰ ਜਗਜੀਤ ਸਿੰਘ ਝਾਂਡੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦੌਲਤਪੁਰ, ਮੀਤ ਪ੍ਰਧਾਨ ਹਰਜਿੰਦਰ ਸਿੰਘਨੇ ਕਰਦਿਆਂ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਲਈ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਮੂਹ ਕੇਡਰ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਵਰਗ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ. ਏ. ਦੇ ਬਕਾਏ ਜਾਰੀ ਕਰਨ ਸਮੇਤ ਹੋਰ ਮੰਗਾ ਨੂੰ ਲੈ ਕੇ 23 ਅਗਸਤ ਨੂੰ ਸਤੋਜ ਵਿਖੇ ਸੂਬਾ ਪੱਧਰੀ ਰੈਲੀਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਹਰ ਮੁਲਾਜ਼ਮ ਲਈ ਸੇਵਾ ਮੁਕਤੀ ਤੋਂ ਬਾਅਦ ਆਰਥਿਕ ਸੁਰੱਖਿਆ ਦਾ ਮੁੱਖ ਆਧਾਰ ਹੈ। ਪਰ ਸਰਕਾਰ ਨੇ ਆਪਣੇ ਚੋਣ ਵਾਅਦੇ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਨਾਰਾਜ਼ਗੀ ਵਧਦੀ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਟ, ਸੁਭਾਸ਼ ਗੋਇਲ, ਚਰਨਜੀਤ ਸਿੰਘ, ਪਾਲ ਸਿੰਘ ਬੈਨੀਪਾਲ, ਮਲਕੀਤ ਸਿੰਘ, ਰਵਿੰਦਰ ਸਿੰਘ, ਬਲਵਿੰਦਰ ਸਿੰਘ, ਸੰਦੀਪ ਕੁਮਾਰ, ਅਮਨਦੀਪ ਸਿੰਘ, ਬੇਅੰਤ ਸਿੰਘ, ਬਾਲਕਿਸ਼ਨ ਬਾਲੀ, ਤਰਨਜੀਤ ਸਿੰਘ, ਅਨਿਲ ਕੁਮਾਰ, ਪਵਨ ਕੁਮਾਰ, ਗੁਰਪ੍ਰੀਤ ਸਿੰਘ ਅਤੇ ਰਾਜਵਰਿੰਦਰ ਸਿੰਘ ਹਾਜ਼ਰ ਸਨ ।