07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਖੇਡ ਕਲੱਬਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਸਾਰਥਕ ਰੋਲ ਅਦਾ ਕਰ ਸਕਦੀਆਂ ਨੇ- ਮਦਨ, ਮੰਡਿਆਲਾ

ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗਲੀ)-ਮਨੁੱਖੀ, ਅਧਿਕਾਰ ਸਮਾਜਿਕ ਵਾਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਤੇ ਬਾਜ਼ੀਗਰ ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਮੰਡਿਆਲਾ ਸਮਾਜ ਸੇਵੀ ਸਤਪਾਲ ਸਿੰਘ ਮੰਡਿਆਲਾ ਨੇ ਆਖਿਆ ਹੈ ਕਿ ਪੰਜਾਬ ਭਰ ਦੀਆਂ ਸਾਰੀਆਂ ਖੇਡ ਕਲੱਬਾਂ ਨੂੰ ਸੂਬੇ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਕਲੱਬਾਂ ਹੀ ਨਸ਼ਿਆਂ ਦੇ ਖਾਤਮੇ ’ਚ ਵੱਧ ਤੋਂ ਵੱਧ ਭੂਮਿਕਾ ਨਿਭਾ ਸਕਦੀਆਂ ਹਨ।

ਅਜੀਤ ਡੈਸਕ 07-08-2026
ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗਲੀ)-ਮਨੁੱਖੀ, ਅਧਿਕਾਰ ਸਮਾਜਿਕ ਵਾਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਤੇ ਬਾਜ਼ੀਗਰ ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਮੰਡਿਆਲਾ ਸਮਾਜ ਸੇਵੀ ਸਤਪਾਲ ਸਿੰਘ ਮੰਡਿਆਲਾ ਨੇ ਆਖਿਆ ਹੈ ਕਿ ਪੰਜਾਬ ਭਰ ਦੀਆਂ ਸਾਰੀਆਂ ਖੇਡ ਕਲੱਬਾਂ ਨੂੰ ਸੂਬੇ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਕਲੱਬਾਂ ਹੀ ਨਸ਼ਿਆਂ ਦੇ ਖਾਤਮੇ ’ਚ ਵੱਧ ਤੋਂ ਵੱਧ ਭੂਮਿਕਾ ਨਿਭਾ ਸਕਦੀਆਂ ਹਨ। ਸਾਰੀਆਂ ਕਲੱਬਾਂ ਸਮਾਜ ਵਿਰੋਧੀ ਅਨਸਰਾਂ ਦੀ ਨਿਸ਼ਾਨਦੇਹੀ ਕਰਨ ਅਤੇ ਉਨ੍ਹਾਂ ਨੂੰ ਅਮਨ-ਕਾਨੂੰਨ ਦੇ ਘੇਰੇ ’ਚ ਲਿਆਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ ਪਰ ਜਿੰਨਾ ਚਿਰ ਸਮਾਜ ਸੇਵੀ ਖੇਡ ਕਲੱਬਾਂ ਆਪਣਾ ਯੋਗਦਾਨ ਨਹੀਂ ਪਾਉਂਦੀਆਂ, ਓਨਾ ਚਿਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤੀ ਨਹੀਂ ਮਿਲ ਸਕਦੀ। ਉਕਤ ਆਗੂਆਂ ਨੇ ਕਿਹਾ ਕਿ ਹਰ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਂਦੇ ਹਨ ਪਰ ਲੋਕਾਂ ਦੀ ਭਾਈਵਾਲੀ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ ਹੁੰਦਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਕ ਨਾ ਇਕ ਦਿਨ ਇਸ ਮੁਹਿੰਮ ਨੂੰ ਸਫਲਤਾ ਮਿਲੇਗੀ ਅਤੇ ਪੰਜਾਬ ਨਸ਼ਾ ਮੁਕਤ ਜ਼ਰੂਰ ਹੋਵੇਗਾ।
ਪਿਛਲੀ ਖ਼ਬਰ ਇੰਟਰ-ਸਕੂਲ ਜ਼ੋਨਲ ਹੈਂਡਬਾਲ ਮੁਕਾਬਲਿਆਂ ’ਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।