08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਤਨਖ਼ਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਵਰਕਰ, 10 ਨੂੰ ਮੋਹਾਲੀ ’ਚ ਰੈਲੀ ਅਤੇ 17 ਤੋਂ ਦਿੜ੍ਹਬਾ ਵਿਖੇ ਲਾਉਣਗੇ ਪੱਕਾ ਮੋਰਚਾ

ਸਮਰਾਲਾ, 7 ਅਗਸਤ (ਗੋਪਾਲ ਸੋਫਤ)-ਵਣ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਅਤੇ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਵਰਕਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਵਿਗੁਲ ਵਜਾ ਦਿੱਤਾ ਗਿਆ ਹੈ।

ਅਜੀਤ ਡੈਸਕ 08-08-2026
ਸਮਰਾਲਾ, 7 ਅਗਸਤ (ਗੋਪਾਲ ਸੋਫਤ)-ਵਣ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਅਤੇ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਵਰਕਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਵਿਗੁਲ ਵਜਾ ਦਿੱਤਾ ਗਿਆ ਹੈ। ਜਥੇਬੰਦੀ ਵਲੋਂ ਕੀਤੇ ਗਏ ਵੱਡੇ ਫ਼ੈਸਲਿਆਂ ਵਿਚ 4 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਵਣ ਰੇਂਜ ਦਫ਼ਤਰਾਂ ਅੱਗੇ ਮੁਕੰਮਲ ਤੌਰ ‘ਤੇ ਕੰਮ ਬੰਦ ਕਰ ਕੇ ਹੜਤਾਲ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਸੰਘਰਸ਼ ਦੀ ਲੜੀ ਨੂੰ ਹੋਰ ਤਿੱਖਾ ਕਰਦਿਆਂ 10 ਅਗਸਤ ਨੂੰ ਮੁਹਾਲੀ ਵਿਖੇ ਪ੍ਰਧਾਨ ਮੁੱਖ ਵਣਪਾਲ ਦੇ ਦਫ਼ਤਰ ਸਾਹਮਣੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਮਨਪ੍ਰੀਤ ਸਿੰਘ, ਹਰਦੀਪ ਸਿੰਘ, ਜਗਵੀਰ ਸਿੰਘ ਨਾਗਰਾ, ਲਖਵੀਰ ਸਿੰਘ ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਹੈ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਵਾਉਣ ਦੀ ਮੰਗ ਨੂੰ ਲੈ ਕੇ 17 ਅਗਸਤ ਤੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ਅਤੇ ਰੈਲੀ ਉਪਰੰਤ ਦਿਨ ਰਾਤ ਲਗਾਤਾਰ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਅੱਜ ਸਮਰਾਲਾ ਵਿਚ ਲਗਾਤਾਰ ਧਰਨਾ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਧਰਨੇ ਵਿਚ ਵਿਸ਼ੇਸ਼ ਤੌਰ ‘ਤੇ ਅੱਜ ਵਿੱਤ ਸਕੱਤਰ ਪੰਜਾਬ ਅਮਨਦੀਪ ਸਿੰਘ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਲੱਖਣ ਸਿੰਘ ਮੁਹਾਲੀ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਰਵੀ ਤੇ ਜ਼ਿਲ੍ਹਾ ਵਿੱਤ ਸਕੱਤਰ ਬੂਟਾ ਸਿੰਘ ਵੀ ਪਹੁੰਚੇ। ਧਰਨੇ ਵਿਚ ਜੱਗੀ ਰਾਮ, ਹੰਸਰਾਜ ਸਿੰਘ, ਅਜੇ, ਬਲਵਿੰਦਰ ਸਿੰਘ ਜਸਪਾਲੋਂ, ਲਖਵਿੰਦਰ ਸਿੰਘ ਲੱਖੀ, ਅਮਰ ਸਿੰਘ, ਸੁਖਚੈਨ ਸਿੰਘ, ਗੁਰਦੀਪ ਸਿੰਘ ਕਟਾਣੀ ਆਦਿ ਵੀ ਸ਼ਾਮਿਲ ਹੋਏ।
ਪਿਛਲੀ ਖ਼ਬਰ ਕੂੰਮਕਲਾਂ ਇਲਾਕੇ ਵਿਚ ਚੋਰ ਗਰੋਹ ਸਰਗਰਮ, ਖੇਤਾਂ ’­ਚ ਲੱਗੇ ਬਿਜਲੀ ਟਰਾਂਸਫ਼ਾਰਮਰ ਨਿਸ਼ਾਨੇ ’ਤੇ ਕਿਸਾਨਾਂ ਵਲੋਂ ਪੁਲਿਸ ਪ੍... ਅਗਲੀ ਖ਼ਬਰ ਸਮਾਜ ਸੇਵੀ ਮਨਪ੍ਰੀਤ ਕੌਰ ਕਾਂਗਰਸ ’ਚ ਹੋਏ ਸ਼ਾਮਲ, ਗੁਰਕੀਰਤ ਸਿੰਘ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।