08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰਦੁਆਰਾ ਬਿਬੇਕਸਰ ਸਾਹਿਬ ਦਹੇੜੂ ਵਿਖੇ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਦਿਵਸ ਮਨਾਇਆ

ਬੀਜਾ, 7 ਜੁਲਾਈ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਬਿਬੇਕਸਰ ਸਾਹਿਬ ਪਿੰਡ ਦਹੇੜੂ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ (ਬਾਲ ਪ੍ਰੀਤਮ) ਦਾ ਅਵਤਾਰ ਦਿਵਸ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀਆਂ ਵਲੋਂ ਰਲ ਮਿਲ ਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 08-08-2026
ਬੀਜਾ, 7 ਜੁਲਾਈ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਬਿਬੇਕਸਰ ਸਾਹਿਬ ਪਿੰਡ ਦਹੇੜੂ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ (ਬਾਲ ਪ੍ਰੀਤਮ) ਦਾ ਅਵਤਾਰ ਦਿਵਸ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀਆਂ ਵਲੋਂ ਰਲ ਮਿਲ ਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਬੀਬੀਆਂ ਨੇ ਦਸਿਆ ਕਿ ਗੁਰੂ ਜੀ ਨੇ ਦਿੱਲੀ ਵਿੱਚ ਚੇਚਕ ਦੀ ਮਹਾਮਾਰੀ ਦੌਰਾਨ ਪੀੜਤਾਂ ਦੀ ਨਿਮਰਤਾ ਅਤੇ ਸੇਵਾ ਕਰਕੇ ਮਿਸਾਲ ਕਾਇਮ ਕੀਤੀ। ਗੁਰੂ ਜੀ ਛੋਟੀ ਉਮਰ ਦੇ ਹੋਣ ਦੇ ਬਾਵਜੂਦ ਰੂਹਾਨੀ ਗਿਆਨ ਵਿਚ ਪੂਰਨ ਸਨ। ਇਸ ਮੌਕੇ ਸੰਗਤਾਂ ਨੂੰ ਕੜਾਹ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਸ਼ਰਨਜੀਤ ਕੌਰ ਬਲਾਕ ਸੰਮਤੀ ਮੈਂਬਰ, ਅਮਰੀਕ ਸਿੰਘ, ਰਜਿੰਦਰਪਾਲ ਸਿੰਘ ਰਾਓ, ਜੱਥੇਦਾਰ ਮਨਜੀਤ ਸਿੰਘ ਦਹੇੜੂ ਕੈਨੇਡਾ, ਅਮਰੀਕ ਸਿੰਘ, ਮਨਜਿੰਦਰ ਕੌਰ ਪੰਚ, ਰਤਨ ਸਿੰਘ, ਰਾਜਵਿੰਦਰ ਸਿੰਘ, ਹਰਸਿਮਰਨ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ ਜੱਸੀ, ਗੁਲਜ਼ਾਰ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਲੋਂ ਕਰਵਾਏ ਬੀਮੇ ਦੀ ਰਾਸ਼ੀ ਹਾਦਸੇ ਵਾਲੇ ਵਿਦਿਆਰਥੀ ਦੇ ਪਰਿਵਾਰ ਨੂੰ ਦਿੱਤੀ ਅਗਲੀ ਖ਼ਬਰ ਕੂੰਮਕਲਾਂ ਇਲਾਕੇ ਵਿਚ ਚੋਰ ਗਰੋਹ ਸਰਗਰਮ, ਖੇਤਾਂ ’­ਚ ਲੱਗੇ ਬਿਜਲੀ ਟਰਾਂਸਫ਼ਾਰਮਰ ਨਿਸ਼ਾਨੇ ’ਤੇ ਕਿਸਾਨਾਂ ਵਲੋਂ ਪੁਲਿਸ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।