ਕੋਟਾਂ ਕਾਲਜ ਵਿਖੇ ਦੇਸ਼ ਵੰਡ ਦੇ ਦੁਖਾਂਤ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲਾ ਕਰਵਾਇਆ
ਬੀਜਾ, 11 ਅਗਸਤ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਸਮਰਪਿਤ ਹਫਤਾਵਾਰੀ ਪ੍ਰੋਗਰਾਮ ਦੇ ਤਹਿਤ ਕਾਲਜ ਵਿਖੇ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦੇਸ਼ ਦੀ ਵੰਡ ਨਾਲ ਸੰਬੰਧਿਤ ਕਵਿਤਾਵਾਂ ਦਾ ਭਾਵਪੂਰਨ ਅਤੇ ਪ੍ਰਭਾਵਸ਼ਾਲੀ ਉਚਾਰਨ ਕਰਦਿਆਂ ਉਸ ਸਮੇਂ ਦੀ ਪੀੜਾ, ਵਿਛੋੜੇ, ਉਜਾੜੇ ਅਤੇ ਮਨੁੱਖੀ ਸੰਵੇਦਨਾ ਨੂੰ ਬਾਖੂਬੀ ਪੇਸ਼ ਕੀਤਾ।
ਬੀਜਾ, 11 ਅਗਸਤ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਸਮਰਪਿਤ ਹਫਤਾਵਾਰੀ ਪ੍ਰੋਗਰਾਮ ਦੇ ਤਹਿਤ ਕਾਲਜ ਵਿਖੇ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦੇਸ਼ ਦੀ ਵੰਡ ਨਾਲ ਸੰਬੰਧਿਤ ਕਵਿਤਾਵਾਂ ਦਾ ਭਾਵਪੂਰਨ ਅਤੇ ਪ੍ਰਭਾਵਸ਼ਾਲੀ ਉਚਾਰਨ ਕਰਦਿਆਂ ਉਸ ਸਮੇਂ ਦੀ ਪੀੜਾ, ਵਿਛੋੜੇ, ਉਜਾੜੇ ਅਤੇ ਮਨੁੱਖੀ ਸੰਵੇਦਨਾ ਨੂੰ ਬਾਖੂਬੀ ਪੇਸ਼ ਕੀਤਾ। ਵਿਦਿਆਰਥੀਆਂ ਦੀ ਪੇਸ਼ਕਾਰੀ ਵਿਚ ਵੰਡ ਦੇ ਦਰਦ ਦੇ ਨਾਲ-ਨਾਲ ਭਾਈਚਾਰਕ ਸਾਂਝ, ਮਨੁੱਖਤਾ, ਅਮਨ ਅਤੇ ਸਦਭਾਵਨਾ ਦਾ ਸੁਨੇਹਾ ਵੀ ਪ੍ਰਮੁੱਖ ਰੂਪ ਵਿੱਚ ਉਭਰ ਕੇ ਸਾਹਮਣੇ ਆਇਆ। ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਰੂਪਾ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਪੰਜਾਬ ਦੇ ਇਤਿਹਾਸ ਦਾ ਇੱਕ ਬਹੁਤ ਹੀ ਦਰਦਨਾਕ ਅਧਿਆਇ ਹੈ। ਇਸ ਦੁਖਾਂਤ ਨੂੰ ਯਾਦ ਕਰਨਾ ਸਿਰਫ਼ ਅਤੀਤ ਨੂੰ ਯਾਦ ਕਰਨਾ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਨੁੱਖਤਾ, ਆਪਸੀ ਸਾਂਝ ਅਤੇ ਅਮਨ ਦਾ ਮਹੱਤਵ ਸਮਝਾਉਣਾ ਵੀ ਹੈ। ਉਨ੍ਹਾਂ ਨੇ ਪੰਜਾਬੀ ਵਿਭਾਗ ਵਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਫ਼ੈਸਰ ਮਨਜੀਤ ਕੌਰ (ਮੁਖੀ ਪੰਜਾਬੀ ਵਿਭਾਗ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਹਿਤ ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟ ਕਰਨ ਦਾ ਸ਼ਕਤੀਸ਼ਾਲੀ ਮਾਧਿਅਮ ਹੈ। ਵੰਡ ਨਾਲ ਸੰਬੰਧਿਤ ਕਵਿਤਾਵਾਂ ਵਿਦਿਆਰਥੀਆਂ ਨੂੰ ਇਤਿਹਾਸ ਦੇ ਉਸ ਦਰਦਨਾਕ ਦੌਰ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਅੰਦਰ ਮਨੁੱਖੀ ਕਦਰਾਂ-ਕੀਮਤਾਂ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਕਰਦੀਆਂ ਹਨ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੇ ਅੰਤ ਵਿਚ ਪੰਜਾਬੀ ਵਿਭਾਗ ਵਲੋਂ ਸਾਰੇ ਭਾਗੀਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।