14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

6 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਹਰਜੋਤ ਸਿੰਘ ਉਰਫ਼ ਜਸ਼ਨ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਅਢਿਆਣਾ ਰੋਡ ‘ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ।

ਅਜੀਤ ਡੈਸਕ 14-08-2026
ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਹਰਜੋਤ ਸਿੰਘ ਉਰਫ਼ ਜਸ਼ਨ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਅਢਿਆਣਾ ਰੋਡ ‘ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਪੁਲਿਸ ਵਲੋਂ ਸ਼ੱਕ ਦੇ ਅਧਾਰ ‘ਤੇ ਇੱਕ ਕਾਰ ਨੂੰ ਰੋਕਿਆ ਜਿਸ ਦੇ ਚਾਲਕ ਦੀ ਪਹਿਚਾਣ ਹਰਜੋਤ ਸਿੰਘ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਸ ਨੂੰ ਕਾਬੂ ਕਰ ਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਥਾਣਾ ਸਮਰਾਲਾ ਵਿਖੇ 3 ਗ੍ਰਾਮ ਹੈਰੋਇਨ ਦਾ ਮਾਮਲਾ ਦਰਜ ਹੈ।
ਪਿਛਲੀ ਖ਼ਬਰ ਪਿੰਡ ਛਪਾਰ ਸੰਬੰਧੀ ਪੰਚਾਇਤ ਦੀ ਮੀਟਿੰਗ, ਜਗ੍ਹਾ ਦੀ ਬੋਲੀ 17 ਨੂੰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੀ. ਏ. ਸੀ. ਦੇ ਟਹਿਲ ਸਿੰਘ ਔਜਲਾ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।