17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਨਿਸਟੀਰੀਅਲ ਕਾਮਿਆਂ ਵਲੋਂ ਦੋ ਦਿਨਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ, ਹੜਤਾਲ ਅੱਜ ਤੋਂ

ਪਾਇਲ, 16 (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪਿਛਲੇ ਦਿਨੀਂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਅਤੇ ਤਰਸੇਮ ਸਿੰਘ ਭੱਠਲ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਦੇ ਫ਼ੈਸਲੇ ਅਨੁਸਾਰ ਮਿਤੀ 17 ਅਤੇ 18 ਅਗਸਤ ਨੂੰ ਸਮੁੱਚੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਕਰਕੇ ਦਫ਼ਤਰਾਂ ਦਾ ਕੰਮ ਮੁਕੰਮਲ ਤੌਰ ਤੇ ਬੰਦ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਪ੍ਰੈੱਸ ਸਕੱਤਰ, ਪੀ.

ਗੁਰਪ੍ਰੀਤ ਸਿੰਘ ਖੱਟੜਾ 17-08-2026
ਪਾਇਲ, 16 (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪਿਛਲੇ ਦਿਨੀਂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਅਤੇ ਤਰਸੇਮ ਸਿੰਘ ਭੱਠਲ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਦੇ ਫ਼ੈਸਲੇ ਅਨੁਸਾਰ ਮਿਤੀ 17 ਅਤੇ 18 ਅਗਸਤ ਨੂੰ ਸਮੁੱਚੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਕਰਕੇ ਦਫ਼ਤਰਾਂ ਦਾ ਕੰਮ ਮੁਕੰਮਲ ਤੌਰ ਤੇ ਬੰਦ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਪ੍ਰੈੱਸ ਸਕੱਤਰ, ਪੀ. ਐੱਸ. ਐੱਮ ਐੱਮ. ਐੱਸ ਯੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਵਿੱਚ ਹਾਈ ਕੋਰਟ ਵਲੋਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਆਦੇਸ਼ ਦਿੱਤੇ ਸਨ। ਜਦਕਿ ਇਹ ਪੰਦਰਾਂ ਦਿਨ 18 ਅਗਸਤ, 2026 ਨੂੰ ਪੂਰੇ ਹੋਣ ਜਾ ਰਹੇ ਹਨ ਅਤੇ ਹਾਲੇ ਤੱਕ ਸਰਕਾਰ ਵੱਲੋਂ ਇਹ ਆਦੇਸ਼ ਮੰਨਣ ਸਬੰਧੀ ਕੀਤੀ ਕੋਈ ਕਾਰਵਾਈ ਸਾਹਮਣੇ ਨਹੀਂ ਆਈ। ਇਸ ਦੇ ਉਲਟ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਨੂੰ ’ਐਂਟੀ ਸਟੇਟ’ ਤੱਕ ਕਿਹਾ ਗਿਆ। ਜਿਸ ਦਾ ਮੁਲਾਜ਼ਮਾਂ ਵਿੱਚ ਤਿੱਖਾ ਪ੍ਰਤੀਕਰਮ ਹੋਇਆ। ਸ੍ਰੀ ਖੱਟੜਾ ਨੇ ਇਹ ਵੀ ਦੱਸਿਆ ਕਿ ਹੁਣ ਇਹ ਹੜਤਾਲ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਿਤੀ 17-7-2020 ਦਾ ਪੱਤਰ ਵਾਪਸ ਲੈ ਕੇ ਪੰਜਾਬ ਸਰਕਾਰ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, 15-01-2015 ਦਾ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਘਟਾ ਕੇ ਇੱਕ ਸਾਲ ਕਰਨ ਪੂਰੀ ਤਨਖ਼ਾਹ ਤੇ ਭੱਤੇ ਦੇਣ, ਛੇਵੇਂ ਤਨਖ਼ਾਹ ਕਮਿਸ਼ਨ ਵਲੋਂ ਮੁਲਾਜ਼ਮਾਂ ਦੇ ਭੱਤਿਆਂ ਸਬੰਧੀ ਕੀਤੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਾਉਣ ਆਦਿ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਵਾਲਮੀਕਿ ਅਤੇ ਸੂਬਾ ਬੁਲਾਰੇ ਚੰਨੀ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਵਿਖੇ ਲੱਗੀਆਂ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।