17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਿਧਾਇਕ ਗਿਆਸਪੁਰਾ ਨੇ ਈਸੜੂ ’ਚ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਸਾਹਨੇਵਾਲ, 16 ਅਗਸਤ (ਹਨੀ ਚਾਠਲੀ)- ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਚ ਸੁਤੰਤਰਤਾ ਦਿਵਸ ਨੂੰ ਮਨਾਉਂਦੇ ਹੋਏ ਇਸ ਦੀ ਸ਼ੁਰੂਆਤ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ, ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ, ਏ. ਐਨ.

ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ। ਤਸਵੀਰ : ਸੋਨੀ ਗਿੱਲ 17-08-2026
ਸਾਹਨੇਵਾਲ, 16 ਅਗਸਤ (ਹਨੀ ਚਾਠਲੀ)- ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਚ ਸੁਤੰਤਰਤਾ ਦਿਵਸ ਨੂੰ ਮਨਾਉਂਦੇ ਹੋਏ ਇਸ ਦੀ ਸ਼ੁਰੂਆਤ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ, ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ, ਏ. ਐਨ. ਓ. ਗੁਰਦੀਪ ਸਿੰਘ ਗਿੱਲ ਅਤੇ ਐਨ. ਸੀ. ਸੀ. ਕੈਡਿਟਸ ਦੁਆਰਾ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਦੁਆਰਾ ਐਨ. ਸੀ. ਸੀ. ਗੀਤ, ਸੁਤੰਤਰਤਾ ਦਿਵਸ ‘ਤੇ ਭਾਸ਼ਣ ਅਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਦੁਆਰਾ ਵੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਸਕੂਲ ਦੇ ਵਿਦਿਆਰਥੀਆਂ ਦੁਆਰਾ ਪੇਸ਼ ‘ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਪ੍ਰਣਾਮ’ ਸਿਰਲੇਖ ਹੇਠ ਕੋਰੀਓਗ੍ਰਾਫੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਉਪਰੰਤ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਸਮੂਹ ਗੀਤਾਂ ਦੀ ਪੇਸ਼ਕਾਰੀ ਕੀਤੀ। ਇਸ ਸਮਾਗਮ ਦੇ ਅੰਤ ਵਿਚ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਨੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਰੱਖਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ ਦੁਆਰਾ ਸੁਤੰਤਰਤਾ ਦਿਵਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਐੱਸ. ਡੀ. ਐੱਮ. ਸਮਰਾਲਾ ਨੇ ਆਜ਼ਾਦੀ ਦਿਵਸ ’ਤੇ ਕੌਮੀ ਝੰਡਾ ਲਹਿਰਾ ਕੇ ਦਿੱਤੀ ਸਲਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।