ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ ਅਕਾਲੀ ਦਲ ਬਾਦਲ ਦੇ ਬਲਾਕ ਪ੍ਰਧਾਨ ਨਿਯੁਕਤ ਹੋਣ ਤੇ ਨਵਤੇਜ ਖੱਟੜਾ ਦੀ ਅਗਵਾਈ ’ਚ ਸਨਮਾਨਿਤ
ਬੀਜਾ, 16 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਵੱਲੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਸਿਫ਼ਾਰਿਸ਼ ’ਤੇ ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ ਨੂੰ ਬੀਜਾ ਜ਼ੋਨ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਦੀਸ਼ਾ ਕੋਟ ਸੇਖੋਂ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।
ਬੀਜਾ, 16 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਵੱਲੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਸਿਫ਼ਾਰਿਸ਼ ’ਤੇ ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ ਨੂੰ ਬੀਜਾ ਜ਼ੋਨ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਦੀਸ਼ਾ ਕੋਟ ਸੇਖੋਂ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼ੇ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅਤੇ ਹਲਕਾ ਸਮਰਾਲਾ ਦੇ ਆਬਜ਼ਰਵਰ ਅਤੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਦੀ ਅਗਵਾਈ ਹੇਠ ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਨੇਜਰ ਇਕਬਾਲ ਸਿੰਘ ਝਬਾਲ, ਰਾਜਿੰਦਰ ਸਿੰਘ ਕੋਟ ਪਨੈਚ ਅਤੇ ਪਰਮਿੰਦਰ ਸਿੰਘ ਗਰਚਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਇਸ ਨਿਯੁਕਤੀ ਦਾ ਸਵਾਗਤ ਕੀਤਾ। ਕਿਹਾ ਕਿ ਜਗਦੀਸ਼ ਸਿੰਘ ਦੀਸ਼ਾ ਦੇ ਬਲਾਕ ਪ੍ਰਧਾਨ ਲੱਗਣ ਨਾਲ ਅਕਾਲੀ ਦਲ ਨੂੰ ਹੋਵੇਗਾ ਵੱਡਾ ਫਾਇਦਾ। ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਿਯੁਕਤੀ ਪਾਰਟੀ ਲਈ ਵਰਦਾਨ ਸਾਬਤ ਹੋਵੇਗੀ । ਇਸ ਮੌਕੇ ਜਗਦੀਸ਼ ਸਿੰਘ ਕੋਟ ਸੇਖੋਂ ਨੇ ਆਖਿਆ ਕਿ ਉਹ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ, ਬੀਜਾ ਜ਼ੋਨ ਦੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਮਿਸ਼ਨ 2027 ਦੀ ਪ੍ਰਾਪਤੀ ਲਈ ਘਰ-ਘਰ ਜਾਣਗੇ।