17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਾਛੀਵਾੜਾ ਪੁਲਸ ਵਲੋਂ ਗੁਰੂ ਘਰ ਜਾ ਰਹੀ ਔਰਤ ਤੋਂ ਚੇਨ ਝਪਟਣ ਵਾਲੇ 2 ਝਪਟਮਾਰ ਕਾਬੂ

ਮਾਛੀਵਾੜਾ ਸਾਹਿਬ, 16 ਅਗਸਤ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਲੰਘੀ 6 ਅਗਸਤ ਨੂੰ ਮੱਥਾ ਟੇਕਣ ਜਾ ਰਹੀ ਔਰਤ ਤੋਂ ਸੋਨੇ ਦੀ ਚੇਨ ਝਪਟਣ ਵਾਲੇ 2 ਵਿਅਕਤੀਆਂ ਮਨੀਸ਼ ਕੁਮਾਰ ਬਾਲੀ ਅਤੇ ਪ੍ਰਿੰਸ ਸਿੰਘ ਵਾਸੀ ਮਾਛੀਵਾੜਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਡੀ.

ਪੁਲਿਸ ਪਾਰਟੀ ਵਲੋਂ ਗ੍ਰਿਫ਼ਤਾਰ ਕੀਤੇ ਝਪਟਮਾਰ। ਤਸਵੀਰ : ਰਾਜਦੀਪ ਅਲਬੇਲਾ 17-08-2026
ਮਾਛੀਵਾੜਾ ਸਾਹਿਬ, 16 ਅਗਸਤ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਲੰਘੀ 6 ਅਗਸਤ ਨੂੰ ਮੱਥਾ ਟੇਕਣ ਜਾ ਰਹੀ ਔਰਤ ਤੋਂ ਸੋਨੇ ਦੀ ਚੇਨ ਝਪਟਣ ਵਾਲੇ 2 ਵਿਅਕਤੀਆਂ ਮਨੀਸ਼ ਕੁਮਾਰ ਬਾਲੀ ਅਤੇ ਪ੍ਰਿੰਸ ਸਿੰਘ ਵਾਸੀ ਮਾਛੀਵਾੜਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਡੀ.ਐੱਸ.ਪੀ. ਸਮਰਾਲਾ ਪ੍ਰਿਤਪਾਲ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਗੀਤਾ ਰਾਣੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਜਦੋਂ ਗੁਰੂ ਘਰ ਮੱਥਾ ਟੇਕਣ ਜਾ ਰਹੀ ਸੀ ਤਾਂ 2 ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀ ਆਏ ਜਿਨ੍ਹਾਂ ਨੇ ਉਸ ਦੇ ਗਲ ‘ਚੋਂ ਸੋਨੇ ਦੀ ਚੇਨ ਝਪਟਮਾਰ ਕੇ ਲੈ ਗਏ। ਸ਼ਿਕਾਇਤਕਰਤਾ ਅਨੁਸਾਰ ਇਹ ਚੇਨ 2 ਤੋਲੇ ਦੀ ਸੀ ਜਿਸ ‘ਤੇ ਮਾਛੀਵਾੜਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸੀਸੀਟੀਵੀ ਕੈਮਰਿਆਂ ਅਤੇ ਹੋਰ ਤਕਨੀਕੀ ਸਹਾਇਤਾ ਨਾਲ ਥਾਣਾ ਮੁਖੀ ਚਰਨਜੀਤ ਸਿੰਘ ਵਲੋਂ ਇਨ੍ਹਾਂ ਝਪਟਮਾਰਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਰਿਮਾਂਡ ਲਿਆ ਜਾਵੇਗਾ ਤਾਂ ਜੋ ਸੋਨੇ ਦੀ ਚੇਨ ਤੇ ਘਟਨਾ ਲਈ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਜਾ ਸਕੇ।
ਪਿਛਲੀ ਖ਼ਬਰ ਖਿਤਾਬ ਜਿੱਤ ਕੇ ਪਿੰਡ ਪਰਤਣ ’ਤੇ ਗਾਇਕਾ ਦੀਪ ਅਮਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ ਅਕਾਲੀ ਦਲ ਬਾਦਲ ਦੇ ਬਲਾਕ ਪ੍ਰਧਾਨ ਨਿਯੁਕਤ ਹੋਣ ਤੇ ਨਵਤੇਜ ਖੱਟੜਾ ਦੀ ਅਗਵਾਈ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।