18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਸ਼ਿਆਂ ਦੇ ਮਾਮਲੇ ’ਚ ਜ਼ਮਾਨਤ ’ਤੇ ਆਇਆ ਨੌਜਵਾਨ 22 ਗ੍ਰਾਮ ਹੈਰੋਇਨ ਸਮੇਤ ਕਾਬੂ

ਮਾਛੀਵਾੜਾ ਸਾਹਿਬ, 17 ਅਗਸਤ (ਅਲਬੇਲਾ)-ਮਾਛੀਵਾੜਾ ਪੁਲਸ ਵਲੋਂ 22 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਨਵਜੋਤ ਸਿੰਘ ਉਰਫ਼ ਨਵ ਵਾਸੀ ਤੱਖਰਾਂ ਵਜੋਂ ਹੋਈ ਹੈ।

ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਅਲਬੇਲਾ)-ਮਾਛੀਵਾੜਾ ਪੁਲਸ ਵਲੋਂ 22 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਨਵਜੋਤ ਸਿੰਘ ਉਰਫ਼ ਨਵ ਵਾਸੀ ਤੱਖਰਾਂ ਵਜੋਂ ਹੋਈ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਗਟ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਜੋ ਕਿ ਗੁਰਦੁਆਰਾ ਕਿਰਪਾਨ ਸਾਹਿਬ ਰੋਡ ‘ਤੇ ਜਾ ਰਹੇ ਸਨ। ਉਨ੍ਹਾਂ ਨੇ ਚੈਕਿੰਗ ਦੌਰਾਨ ਨਵਜੋਤ ਸਿੰਘ ਉਰਫ਼ ਨਵ ਨੂੰ ਕਾਬੂ ਕੀਤਾ, ਜਿਸ ਕੋਲੋਂ ਤਲਾਸ਼ੀ ਦੌਰਾਨ 22 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵਲੋਂ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ 100 ਕਿੱਲੋ ਭੁੱਕੀ ਬਰਾਮਦ ਦਾ ਪਰਚਾ ਦਰਜ ਹੈ ਅਤੇ ਨਾਲ ਹੀ ਮਾਛੀਵਾੜਾ ਵਿਖੇ 30 ਗ੍ਰਾਮ ਹੈਰੋਇਨ ਤੇ 90 ਹਜ਼ਾਰ ਡਰੱਗ ਮਨੀ ਤਹਿਤ ਇਸ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਥਾਣਾ ਮੁਖੀ ਅਨੁਸਾਰ ਉਕਤ ਮੁਲਜ਼ਮ ਜ਼ਮਾਨਤ ‘ਤੇ ਆਇਆ ਹੋਇਆ ਸੀ ਅਤੇ ਫਿਰ ਨਸ਼ਾ ਵੇਚਣ ਲੱਗ ਗਿਆ, ਜਿਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨਵਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਵੀ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਐਫ. ਆਰ. ਐਸ ਦੀ ਤਕਨੀਕ ਦੀ ਵਰਤੋਂ ਕਰਦਿਆਂ ਪੁਲਿਸ ਨੇ ਲੁਟੇਰਾ ਕੀਤਾ ਕਾਬੂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਇਲ ਵਿਖੇ ਵਿਧਾਇਕ ਗਿਆਸਪੁਰਾ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।