ਆਕਸਫੋਰਡ ਸੀਨੀਅਰ ਸਕੂਲ ’ਚ ਸ਼ਾਨੋ ਸ਼ੌਕਤ ਨਾਲ ਮਨਾਇਆ ਆਜ਼ਾਦੀ ਦਿਵਸ
ਪਾਇਲ, 17 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਆਕਸਫੋਰਡ ਸੀਨੀਅਰ ਸਕੂਲ, ਪਾਇਲ ਵਿਖੇ ਦੇਸ਼ ਭਗਤੀ ਦੇ ਜੋਸ਼, ਉਤਸ਼ਾਹ ਅਤੇ ਮਾਣ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਪਾਇਲ, 17 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਆਕਸਫੋਰਡ ਸੀਨੀਅਰ ਸਕੂਲ, ਪਾਇਲ ਵਿਖੇ ਦੇਸ਼ ਭਗਤੀ ਦੇ ਜੋਸ਼, ਉਤਸ਼ਾਹ ਅਤੇ ਮਾਣ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ, ਪ੍ਰਿੰਸੀਪਲ ਵਿਜੇ ਕਪੂਰ ਅਤੇ ਡੀਨ ਅਕਾਦਮਿਕ ਅਸ਼ੋਕ ਗੁਪਤਾ ਦੇ ਨਿੱਘੇ ਸਵਾਗਤ ਨਾਲ ਹੋਈ। ਇਸ ਉਪਰੰਤ ਸੰਗੀਤ ਵਿਭਾਗ ਵੱਲੋਂ ਦੇਸ਼ ਭਗਤੀ ਦਾ ਗੀਤ ਤੇ ਬਾਅਦ ’ਚ ਵਿਦਿਆਰਥੀਆਂ ਨੇ ਵੱਖ ਵੰਨਗੀਆਂ ਪੇਸ਼ ਕੀਤੀਆਂ, ਸਕੂਲ ਵਿਖੇ ਰਾਸ਼ਟਰੀ ਝੰਡਾ ਪੂਰੇ ਸਤਿਕਾਰ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਲਹਿਰਾਇਆ ਗਿਆ। ਆਜ਼ਾਦੀ ਦਿਵਸ ਸਮਾਗਮ ਵਿੱਚ ਦਾਣਾ ਮੰਡੀ ਪਾਇਲ ਵਿਖੇ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਆਜ਼ਾਦੀ ਦਿਵਸ ਸਮਾਗਮ ਮੌਕੇ 12 ਹੋਣਹਾਰ ਖਿਡਾਰੀ ਅਵੰਤਿਕਾ, ਹਰਮਨਪ੍ਰੀਤ ਕੌਰ, ਹੁਸਨਦੀਪ ਕੌਰ, ਅਭੀਰਾਜ ਸਿੰਘ ਰੀਟੋਲ, ਗੁਰਲੀਨ ਕੌਰ ਢਿੱਲੋਂ, ਸਿਮਰਨਦੀਪ ਕੌਰ , ਅੰਸ਼, ਏਜਲ, ਸਿਮਰਨ ਕੌਰ, ਅਭੀਰਾਜ ਸਿੰਘ ਔਲਖ, ਹਰਵੀਨ ਕੌਰ ਅਤੇ ਇਮਰਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਦੌਰਾਨ ਆਕਸਫੋਰਡ ਸਕੂਲ ਦੇ ਡਾਂਸ ਪਰਫਾਰਮਰਾਂ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਪੁਨੀਤ ਕੁਮਾਰ ਅਤੇ ਉਨ੍ਹਾਂ ਦੀ ਪੂਰੀ ਟੀਮ ਦੀ ਮਿਹਨਤ ਨੂੰ ਵੀ ਵਿਸ਼ੇਸ਼ ਤੌਰ ’ਤੇ ਸਰਾਹਿਆ ਗਿਆ। ਆਕਸਫੋਰਡ ਸੀਨੀਅਰ ਸਕੂਲ ਦਾ ਇਹ ਆਜ਼ਾਦੀ ਦਿਵਸ ਸਮਾਗਮ ਦੇਸ਼ ਭਗਤੀ, ਅਨੁਸ਼ਾਸਨ, ਖੇਡ ਪ੍ਰਤਿਭਾ, ਸੱਭਿਆਚਾਰ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਰਿਹਾ।