18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਸ਼ਿਵਾਲਿਕ ਨੂੰ ਹਲਕਾ ਗਿੱਲ ਦੇ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਤੇ ਸਰਕਲ ਪ੍ਰਧਾਨਾਂ ਤੇ ਹਲਕਾ ਵਾਸੀਆਂ ਨੇ ਮੁੱਖ ਦਫ਼ਤਰ ਪਹੁੰਚ ਕੇ ਕਰਵਾਇਆ ਮੂੰਹ ਮਿੱਠਾ

ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਹਲਕਾ ਗਿੱਲ ਦੇ ਇੰਚਾਰਜ ਦੀ ਜ਼ਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਮਿਲਣ ਤੋਂ ਬਾਅਦ ਸਰਕਲ ਪ੍ਰਧਾਨ ਅਤੇ ਹਲਕਾ ਵਾਸੀ ਵੱਡੀ ਗਿਣਤੀ ਵਿਚ ਸ਼ਿਵਾਲਿਕ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਉਪਰੰਤ ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਕਲਾਂ ਵਿਖੇ ਨਤਮਸਤਕ ਹੋ ਕੇ ਨਵੀਂ ਮਿਲੀ ਜ਼ਿੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਅਜੀਤ ਡੈਸਕ 18-08-2026
ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਹਲਕਾ ਗਿੱਲ ਦੇ ਇੰਚਾਰਜ ਦੀ ਜ਼ਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਮਿਲਣ ਤੋਂ ਬਾਅਦ ਸਰਕਲ ਪ੍ਰਧਾਨ ਅਤੇ ਹਲਕਾ ਵਾਸੀ ਵੱਡੀ ਗਿਣਤੀ ਵਿਚ ਸ਼ਿਵਾਲਿਕ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਉਪਰੰਤ ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਕਲਾਂ ਵਿਖੇ ਨਤਮਸਤਕ ਹੋ ਕੇ ਨਵੀਂ ਮਿਲੀ ਜ਼ਿੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ ਅਤੇ ਪਿੰਡ ਵਾਸੀਆਂ ਵਲੋਂ ਸ਼ਿਵਾਲਿਕ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਮੁੱਚੀ ਹਾਈ ਕਮਾਂਡ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਕਰਦਿਆਂ ਹਲਕਾ ਗਿੱਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਮੌਕੇ ਧਨਵੰਤ ਸਿੰਘ ਥਰੀਕੇ, ਕਮਲਜੀਤ ਸਿੰਘ ਮਿੰਟੂ, ਪਰਮਜੀਤ ਸਿੰਘ ਨੀਟੂ ਸਰੀਂਹ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਠੱਕਰਵਾਲ, ਤਲਵਿੰਦਰ ਸਿੰਘ ਆਲਮਗੀਰ, ਸ਼ਮਸ਼ੇਰ ਸਿੰਘ ਲਾਡੋਵਾਲ, ਸਤਨਾਮ ਸਿੰਘ, ਹਰਪਾਲ ਸਿੰਘ ਪਾਲੀ ਸਾਬਕਾ ਸਰਪੰਚ ਸਾਇਆ ਕਲਾਂ, ਸੁਖਦੀਪ ਸਿੰਘ ਸਾਬਕਾ ਸਰਪੰਚ ਦਾਦ (ਸਾਰੇ ਸਰਕਲ ਪ੍ਰਧਾਨ) ਮਨਦੀਪ ਸਿੰਘ ਹਸਨਪੁਰ, ਹਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਅਤਰਸਰ ਥਰੀਕੇ, ਗੁਰਪ੍ਰੀਤ ਸਿੰਘ, ਪ੍ਰਿੰਸ ਥਰੀਕੇ, ਸੁਖਚੈਨ ਸਿੰਘ ਇਆਲੀ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ ਸਾਇਆ, ਰਾਮ ਸਿੰਘ, ਅਮਨਦੀਪ ਸਿੰਘ ਥਰੀਕੇ, ਰਮਨਦੀਪ ਸਿੰਘ, ਨਰਿੰਦਰ ਸਿੰਘ, ਸਿਮਰਨਜੀਤ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ ਇਆਲੀ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਬਖ਼ਸ਼ੀਸ਼ ਸਿੰਘ, ਜਸਵੀਰ ਸਿੰਘ ਡੇਹਲੋਂ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਵੀਰ ਸਿੰਘ, ਪਰਮਜੀਤ ਸਿੰਘ, ਹਰਮਿੰਦਰ ਸਿੰਘ ਸਿਆੜ, ਮਨਮੀਤ ਸਿੰਘ, ਸੁਰਿੰਦਰ ਸਿੰਘ ਸਿੱਧੂ ਸੁਰਿੰਦਰ ਸਿੰਘ ਸਿੱਧੂ, ਗੁਰਮੁਖ ਸਿੰਘ, ਬਹਾਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਤੇ ਪ੍ਰਸ਼ਾਸਨ ਵਲੋਂ ਨੰਬਰਦਾਰ ਰਾਜਿੰਦਰ ਸਿੰਘ ਰਾਣੋ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰੂ ਘਰ ਨਤਮਸਤਕ ਹੋਣ ਆਏ ਸਿੱਖ ’ਤੇ ਹਮਲਾ ਮੰਦਭਾਗਾ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।