18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਾ. ਅਮਰ ਸਿੰਘ ਨੇ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਰੇਲਵੇ ਕੁਨੈਕਟੀਵਿਟੀ ਦੇ ਮੁੱਦੇ ਉਠਾਏ ਰਾਏਕੋਟ ਨੂੰ ਰੇਲ ਲਿੰਕ ਨਾਲ ਜੋੜਨ ਦੀ ਕੀਤੀ ਮੰਗ

ਰਾਏਕੋਟ, 17 ਅਗਸਤ (ਸੁਸ਼ੀਲ)- ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਰੇਲਵੇ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਏਕੋਟ ਰੇਲ ਲਾਈਨ, ਦੋਰਾਹਾ ਰੇਲਵੇ ਓਵਰਬ੍ਰਿਜ ਅਤੇ ਹਲਕੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਹੋਰ ਰੇਲ ਗੱਡੀਆਂ ਦੀ ਸਹੂਲਤ ਵਧਾਉਣ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ।

ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੀਟਿੰਗ ਕਰਨ ਸਮੇਂ ਸੰਸਦ ਮੈਂਬਰ ਡਾ. ਅਮਰ ਸਿੰਘ। ਅਜੀਤ ਤਸਵੀਰ 18-08-2026
ਰਾਏਕੋਟ, 17 ਅਗਸਤ (ਸੁਸ਼ੀਲ)- ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਰੇਲਵੇ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਏਕੋਟ ਰੇਲ ਲਾਈਨ, ਦੋਰਾਹਾ ਰੇਲਵੇ ਓਵਰਬ੍ਰਿਜ ਅਤੇ ਹਲਕੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਹੋਰ ਰੇਲ ਗੱਡੀਆਂ ਦੀ ਸਹੂਲਤ ਵਧਾਉਣ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ। ਡਾ. ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਦੇ ਸਾਹਮਣੇ ਮੁੱਲਾਂਪੁਰ-ਰਾਏਕੋਟ-ਬਰਨਾਲਾ 53 ਕਿਲੋਮੀਟਰ ਨਵੀਂ ਰੇਲਵੇ ਲਾਈਨ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਰਾਏਕੋਟ ਇੱਕ ਮਹੱਤਵਪੂਰਨ ਸ਼ਹਿਰ ਹੋਣ ਦੇ ਬਾਵਜੂਦ ਅਜੇ ਤੱਕ ਰੇਲਵੇ ਕਨੈਕਟੀਵਿਟੀ ਤੋਂ ਵਾਂਝਾ ਹੈ। ਉਹ ਇਸ ਪ੍ਰਾਜੈਕਟ ਦੀ 2019 ਤੋਂ ਲਗਾਤਾਰ ਪੈਰਵੀ ਕਰ ਰਹੇ ਹਨ ਅਤੇ ਇਸ ਸਬੰਧੀ ਸੰਸਦ ਵਿੱਚ ਵੀ ਮੰਗ ਉਠਾ ਚੁੱਕੇ ਹਨ। ਮੁਲਾਕਾਤ ਦੌਰਾਨ ਡਾ.ਅਮਰ ਸਿੰਘ ਨੇ ਦੋਰਾਹਾ ਵਿਖੇ ਰੇਲਵੇ ਓਵਰਬ੍ਰਿਜ ਦਾ ਮੁੱਦਾ ਵੀ ਕੇਂਦਰੀ ਰੇਲ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਅਤੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਪਾਸ ਹੋਏ ਨੂੰ 2 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਜਿਉਂ ਦਾ ਤਿਉਂ ਹੀ ਖੜ੍ਹਾ ਹੈ। ਇਸ ਤੋਂ ਇਲਾਵਾ ਡਾ. ਅਮਰ ਸਿੰਘ ਨੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ ਤੇ ਰੇਲ ਗੱਡੀਆਂ ਦੀ ਗਿਣਤੀ ਵਧਾਉਣ ਦੀ ਮੰਗ ਵੀ ਰੇਲ ਮੰਤਰੀ ਦੇ ਸਾਹਮਣੇ ਰੱਖੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਕੰਮਕਾਜ, ਵਪਾਰ, ਸਿੱਖਿਆ ਅਤੇ ਰੋਜ਼ਗਾਰ ਲਈ ਵੱਖ-ਵੱਖ ਸ਼ਹਿਰਾਂ ਵਿੱਚ ਆਉਣਾ-ਜਾਣਾ ਪੈਂਦਾ ਹੈ। ਇਸ ਲਈ ਮੌਜੂਦਾ ਰੇਲ ਸੇਵਾਵਾਂ ਵਿੱਚ ਵਾਧਾ ਕਰਨਾ ਲੋਕਾਂ ਦੀ ਇੱਕ ਅਹਿਮ ਲੋੜ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਵਿਖੇ ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।