20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ

ਈਸੜੂ, 19 ਅਗਸਤ (ਬਲਵਿੰਦਰ ਸਿੰਘ)-ਬ੍ਰਿਟਿਸ਼ ਕੌਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੋਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੋਲੀ, ਉਪ ਪ੍ਰਧਾਨ ਨਵੇਰਾ ਜੋਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੇ ਮੌਕੇ ’ਤੇ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪਿੰਡ ਈਸੜੂ ਵਿਖੇ ਪਹੁੰਚ ਕੇ ਮਹਾਨ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਦੀ ਯਾਦਗਾਰ ’ਤੇ ਫੁੱਲਮਾਲਾ ਭੇਟ ਕਰਕੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ।

ਨਵੇਂ ਥਾਣਾ ਮੁਖੀ ਸੁਖਵੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਾ. ਰਣਜੀਤ ਸਿੰਘ ਬੇਰ ਕਲਾਂ ਅਤੇ ਹੋਰ ਆਗੂ। ਤਸਵੀਰ ਸਹਾਰਨ ਮਾਜਰਾ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਬ੍ਰਿਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਦੇ ਵਿਦਿਆਰਥੀ ਅਤੇ ਅਧਿਆਪਕ। ਤਸਵੀਰ - ਬਲਵਿੰਦਰ ਸਿੰਘ 20-08-2026
ਈਸੜੂ, 19 ਅਗਸਤ (ਬਲਵਿੰਦਰ ਸਿੰਘ)-ਬ੍ਰਿਟਿਸ਼ ਕੌਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੋਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੋਲੀ, ਉਪ ਪ੍ਰਧਾਨ ਨਵੇਰਾ ਜੋਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੇ ਮੌਕੇ ’ਤੇ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪਿੰਡ ਈਸੜੂ ਵਿਖੇ ਪਹੁੰਚ ਕੇ ਮਹਾਨ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਦੀ ਯਾਦਗਾਰ ’ਤੇ ਫੁੱਲਮਾਲਾ ਭੇਟ ਕਰਕੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਜਗਰੂਪ ਸਿੰਘ ਅਤੇ ਹਰਨੀਤ ਸਿੰਘ ਨਾਲ ਵਿਦਿਆਰਥੀਆਂ ਨੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਭਾਗ ਲਿਆ। ਇਸ ਦੌਰਾਨ ਗੁਰਮਨ ਸਿੰਘ, ਕਰਨਦੀਪ ਸਿੰਘ, ਪੁਲਕਿਤ ਅਗਨੀਹੋਤਰੀ, ਏਕਮਜੋਤ ਸਿੰਘ, ਹਰਪਾਲ ਸਿੰਘ, ਨਿਸ਼ਾਨ ਸਿੰਘ, ਤਕਸ਼, ਅਰਮਾਨਦੀਪ ਸਿੰਘ, ਪਵਿਤਜੀਤ ਸਿੰਘ, ਬਲਕਰਨ ਸਿੰਘ, ਗੁਰਨੂਰ ਸਿੰਘ, ਸੁਖਮਨ ਸਿੰਘ ਅਤੇ ਓਂਕਾਰ ਸਿੰਘ ਨੇ ਸ਼ਹੀਦ ਕਰਨੈਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹਿਣਗੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਪਿਆਰ, ਏਕਤਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦੀ ਹਵਾ ਮਾਣ ਰਹੇ ਹਾਂ ਦਾ ਸੰਦੇਸ਼ ਦਿੰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ। ਸਕੂਲ ਪਰਿਵਾਰ ਵੱਲੋਂ ਸ਼ਹੀਦ ਕਰਨੈਲ ਸਿੰਘ ਨੂੰ ਪਿੰਡ ਈਸੜੂ ਵਿਖੇ ਕੋਟਿ-ਕੋਟਿ ਨਮਨ ਕੀਤਾ ਗਿਆ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਮੁਕਾਬਲੇ ਵਿਚ ਲਾਲਾ ਸਰਕਾਰੂ ਮੱਲ ਸਕੂਲ ਦੀ ਚੜ੍ਹਤ ਅਗਲੀ ਖ਼ਬਰ ਖੰਨਾ ’ਚ ਵਿਕਾਸ ਕਾਰਜ ਠੱਪ, ਕਾਨੂੰਨ ਵਿਵਸਥਾ ਦਾ ਮੰਦਾ ਹਾਲ- ਗੁਰਕੀਰਤ ਸਿੰਘ ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।