20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜ਼ਿਲ੍ਹਾ ਪੱਧਰੀ ਜਿਮਨਾਸਟਿਕ ਮੁਕਾਬਲੇ ਵਿਚ ਲਾਲਾ ਸਰਕਾਰੂ ਮੱਲ ਸਕੂਲ ਦੀ ਚੜ੍ਹਤ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-70ਵੀਂ ਐਸ. ਜੀ.

ਜਿਮਨਾਸਟਿਕ ਮੁਕਾਬਲੇ ਵਿਚ ਜਿੱਤੇ ਤਗਮੇ ਦਿਖਾਉਦੀ ਹੋਈ ਵਿਦਿਆਰਥਣ ਸ਼ਾਨਵੀ। 20-08-2026
ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-70ਵੀਂ ਐਸ. ਜੀ. ਐਫ. ਆਈ. ਕੇ. ਦੇ ਅਧੀਨ ਪੰਜਾਬ ਸਕੂਲ ਗੇਮਜ ਜਿਲ੍ਹਾ ਪੱਧਰੀ ਜਿਮਨਾਸਟਿਕ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ- ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿਚ ਖੰਨਾ ਸ਼ਹਿਰ ਦੇ ਨਾਮੀ ਸਕੂਲ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸਕੂਲ ਦੀ ਵਿਦਿਆਰਥਣ ਸ਼ਾਨਵੀ ਨੇ ਅੰਡਰ-14 ਵਰਗ ਲੜਕੀਆਂ ਵਿਚੋਂ ਚਾਂਦੀ ਅਤੇ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਸੁਭਾਗੇ ਮੌਕੇ ’ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੁੱੱਖ ਸੁਰੱਖਿਅਕ ਸੰਸਾਰ ਚੰਦ, ਸੁਰੱਖਿਅਕ ਰਾਜ ਕੁਮਾਰ ਸਾਹਨੇਵਾਲੀਆ, ਪ੍ਰਧਾਨ ਦੇਵ ਕ੍ਰਿਸ਼ਨ ਢੰਡ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਨੋਦ ਕੁਮਾਰ, ਮੈਨੇਜਰ ਪਰਮਜੀਤ ਸਿੰਘ ਪੰਮੀ, ਮੈਨੇਜਰ ਸੰਦੀਪ ਗੋਇਲ (ਪੰਡਤ ਰਮੇਸ਼ ਚੰਦਰ ਵਸ਼ਿਸ਼ਟ ਹਿੱਤਕਾਰੀ ਵਿੱਦਿਆ ਮੰਦਰ) ਅਤੇ ਸਕੂਲ ਪ੍ਰਿੰਸੀਪਲ ਡਾ. ਮਨੋਜ ਕੁਮਾਰ ਨੇ ਜੇਤੂ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਸ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਕੀਤੀਆਂ।
ਪਿਛਲੀ ਖ਼ਬਰ ਕਣਕ ਚੋਰੀ ਕਰਨ ਦੇ ਮਾਮਲੇ ਵਿਚ 2 ਖ਼ਿਲਾਫ਼ ਮਾਮਲਾ ਦਰਜ, ਇੱਕ ਗ੍ਰਿਫ਼ਤਾਰ ਅਗਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।