20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

90 ਦੁੱਧ ਦੇ ਸੈਂਪਲਾਂ ਦੀ ਜਾਂਚ, 39 ਸੈਂਪਲ ਹੋਏ ਮਿਆਰ ਤੋਂ ਫ਼ੇਲ੍ਹ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ (ਐਸ. ਓ.

ਅਜੀਤ ਡੈਸਕ 20-08-2026
ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ (ਐਸ. ਓ. ਈ), ਖੰਨਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੁੱਧ ਦੀ ਮਹੱਤਤਾ, ਦੁੱਧ ਅਤੇ ਦੁੱਧ ਪਦਾਰਥਾਂ ਦੀ ਵਰਤੋਂ, ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ ਕੁੱਲ 90 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 51 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ, ਜਦਕਿ 39 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਹਾਲਾਂਕਿ, ਜਾਂਚ ਕੀਤੇ ਗਏ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ।ਕੈਂਪ ਦੌਰਾਨ ਮਿਸ ਅੰਕਿਤ ਕਪੂਰ, ਡੇਅਰੀ ਵਿਕਾਸ ਇੰਸਪੈਕਟਰ ਸੁਖਵਿੰਦਰ ਸਿੰਘ, ਅਗਮਪ੍ਰੀਤ ਕੌਰ ਅਤੇ ਅਨੁਰਾਗਪ੍ਰੀਤ ਕੌਰ ਵੱਲੋਂ ਆਪੋ-ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਇੰਚਾਰਜ ਸੰਧਿਆ ਕਪੂਰ ਨੇ ਵਿਭਾਗ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਨਿਰੰਤਰ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਵਿਦਿਆਰਥੀਆਂ ਵਿੱਚ ਖਾਣ-ਪੀਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਿੱਤੀ ਗਈ ਕੈਰੀਅਰ ਗਾਈਡੈਂਸ ਸਬੰਧੀ ਜਾਣਕਾਰੀ ਵੀ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਰਹੀ।ਇਸ ਮੌਕੇ ਸਕੂਲ ਇੰਚਾਰਜ ਸੰਧਿਆ ਕਪੂਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਵਿਭਾਗ ਵੱਲੋਂ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੀ ਦਿੱਤੇ ਗਏ।
ਪਿਛਲੀ ਖ਼ਬਰ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ’ਚ 66 ਕੇ.ਵੀ. ਗਰਿੱਡ ਦੇ ਆਧੁਨਿਕੀਕਰਨ ਕਾਰਜਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪੀ. ਐਸ. ਪੀ. ਸੀ. ਐਲ. ਦੇ ਮੁੱਖ ਇੰਜੀਨੀਅਰ ਦਫ਼ਤਰ ਅੱਗੇ ਧਰਨੇ ਤੋਂ ਬਾਅਦ ਸਮੂਹਿਕ ਛੁੱਟੀ ਦੀ ਚਿਤਾਵਨੀ- ਪਰਮਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।