21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੌਥੇ ਦਿਨ ਵੀ ਮਨਿਸਟਰੀਅਲ ਕਾਮਿਆਂ ਨੇ ਠੱਪ ਰੱਖਿਆ ਸਰਕਾਰੀ ਕੰਮਕਾਜ- ਖੱਟੜਾ

ਪਾਇਲ, 20 ਅਗਸਤ (ਰਾਜਿੰਦਰ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ. ਐੱਸ.

ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ 21-08-2026
ਪਾਇਲ, 20 ਅਗਸਤ (ਰਾਜਿੰਦਰ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ. ਐੱਸ. ਐੱਮ. ਐੱਸ. ਯੂ.) ਦੇ ਸੱਦੇ ’ਤੇ ਪੰਜਾਬ ਭਰ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਚਲਾਈ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਚੌਥੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਹਿਸਕਾਰ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਖ਼ਿਲਾਫ਼ ਰੋਸ ਮੁਜਾਹਰੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਪ੍ਰੈੱਸ ਸਕੱਤਰ, ਪੀ. ਐੱਸ. ਐੱਮ. ਐੱਸ. ਯੂ. ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਪੰਜਾਬ ਭਰ ਦੇ ਮਨਿਸਟੀਰੀਅਲ ਕਾਮੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜਤਾਲ ਦੇ ਲਗਾਤਾਰ ਚੌਥੇ ਦਿਨ ਵੀ ਮੁਲਾਜ਼ਮਾਂ ਵੱਲੋਂ ਦਿਖਾਈ ਗਈ ਏਕਤਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਮੁਲਾਜ਼ਮ ਆਪਣੀਆਂ ਮੰਗਾਂ ਸਬੰਧੀ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ। ਖੱਟੜਾ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਵਾਰ-ਵਾਰ ਆਪਣੀਆਂ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਪਰ ਮੰਗਾਂ ਦੇ ਠੋਸ ਹੱਲ ਦੀ ਥਾਂ ਲਗਾਤਾਰ ਦੇਰੀ ਹੋਣ ਕਾਰਨ ਮੁਲਾਜ਼ਮ ਵਰਗ ਵਿੱਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਿਸਟੀਰੀਅਲ ਕਾਮਿਆਂ ਦਾ ਇਹ ਸੰਘਰਸ਼ ਕਿਸੇ ਇੱਕ ਮੰਗ ਲਈ ਨਹੀਂ, ਸਗੋਂ ਮੁਲਾਜ਼ਮਾਂ ਦੀਆਂ ਸਮੁੱਚੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲੜਿਆ ਜਾ ਰਿਹਾ ਹੈ ਜੋਕਿ ਸ਼ੁਕਰਵਾਰ ਨੂੰ ਵੀ ਜਾਰੀ ਰਹੇਗਾ। ਇਸ ਤੋਂ ਅਗਲੀ ਵਿਉਂਤਬੰਦੀ ਲਈ ਸ਼ਨੀਵਾਰ ਬਾਈ ਅਗਸਤ ਨੂੰ ਯੂਨੀਅਨ ਦੀ ਆਉਣ ਲਾਈਨ ਮੀਟਿੰਗ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਵੀ ਅੱਜ ਦੇ ਬੰਦ ਦੀ ਹਮਾਇਤ ਅਗਲੀ ਖ਼ਬਰ 2 ਕਿਸਾਨਾਂ ਦੀਆਂ 5 ਮੱਝਾਂ ਚੋਰੀ, ਪੁਲਿਸ ਕਰ ਰਹੀ ਹੈ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।