21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਾਇਲ ਨੇੜੇ ਚੋਰਾਂ ਵੱਲੋਂ ਇਕ ਮਹੀਨੇ ਵਿੱਚ ਦੂਜੀ ਵਾਰ ਮੋਟਰਾਂ ਦੀਆਂ ਤਾਰਾਂ ਚੋਰੀ

ਪਾਇਲ, 20 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਬੀਤੀ ਰਾਤ ਧਮੋਟ ਪਾਇਲ ਰੋਡ ’ਤੇ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਹੋਰ ਕਾਫੀ ਨੁਕਸਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਕਿਸਾਨ ਬੁਲੰਦ ਸਿੰਘ ਘੁਡਾਣੀ ਖੁਰਦ ਨੇ ਦੱਸਿਆ ਕਿ ਉਸ ਦੀਆਂ ਪਾਇਲ-ਧਮੋਟ ਤੇ ਨੇੜੇ ਦੋ ਮੋਟਰਾਂ ਹਨ, ਚੋਰਾਂ ਵੱਲੋਂ ਬੀਤੀ ਰਾਤ ਦੋਨਾਂ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਹਨ ਅਤੇ ਨਾਲ ਦੀਆਂ ਮੋਟਰਾਂ ਵਾਲਿਆਂ ਦੀਆਂ ਤਾਰਾਂ ਚੋਰੀ ਦੀ ਕੋਸ਼ਿਸ਼ ਕੀਤੀ ਗਈ ਹੈ।

ਅਜੀਤ ਡੈਸਕ 21-08-2026
ਪਾਇਲ, 20 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਬੀਤੀ ਰਾਤ ਧਮੋਟ ਪਾਇਲ ਰੋਡ ’ਤੇ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਹੋਰ ਕਾਫੀ ਨੁਕਸਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਕਿਸਾਨ ਬੁਲੰਦ ਸਿੰਘ ਘੁਡਾਣੀ ਖੁਰਦ ਨੇ ਦੱਸਿਆ ਕਿ ਉਸ ਦੀਆਂ ਪਾਇਲ-ਧਮੋਟ ਤੇ ਨੇੜੇ ਦੋ ਮੋਟਰਾਂ ਹਨ, ਚੋਰਾਂ ਵੱਲੋਂ ਬੀਤੀ ਰਾਤ ਦੋਨਾਂ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਹਨ ਅਤੇ ਨਾਲ ਦੀਆਂ ਮੋਟਰਾਂ ਵਾਲਿਆਂ ਦੀਆਂ ਤਾਰਾਂ ਚੋਰੀ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਵੀ ਸਾਡੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਹੋਈਆਂ ਸਨ ਇਸ ਵਾਰ ਮੋਟਰਾਂ ਦੀਆਂ ਤਾਰਾਂ ਚੋਰੀ ਦੇ ਨਾਲ ਸਟਾਟਰ ਵੀ ਚੋਰੀ ਹੋਏ ਹਨ। ਉਹਨਾਂ ਦੱਸਿਆ ਕਿ ਜਦੋਂ ਹੁਣ ਝੋਨੇ ਦੀ ਫਸਲ ਨੂੰ ਪਾਣੀ ਦੀ ਪੂਰੀ ਜਰੂਰਤ ਹੈ, ਸਾਡੀਆਂ ਮਹਿੰਗੇ ਮੁੱਲ ਦੀਆਂ ਤਾਰਾਂ ਚੋਰੀ ਹੋਣ ਨਾਲ ਸਾਡਾ ਕਾਫੀ ਵਿੱਤੀ ਨੁਕਸਾਨ ਹੋਇਆ ਹੈ। ਜਿਸ ਕਰਕੇ ਕਿਸਾਨਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਰ-ਵਾਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਚੋਰਾਂ ਦੇ ਗਰੋਹ ਨੂੰ ਨੱਥ ਪਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਦੁਬਾਰਾ ਮਾਲੀ ਨੁਕਸਾਨ ਨਾ ਝੱਲਣਾ ਪਵੇ। ਇਸ ਮੌਕੇ ਅਮਰਜੀਤ ਸਿੰਘ, ਪਵਨਦੀਪ ਸਿੰਘ ਬੱਬੂ, ਨਿਹਾਲ ਸਿੰਘ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਰਾਗੌਨ ਸਕੂਲ ਸੰਸਥਾ ਦੀ ਚੇਅਰਪਰਸਨ ਸੁਮਨ ਸੋਫਤ ਸੀ. ਟੀ. ਯੂਨੀਵਰਸਿਟੀ ਵਲੋਂ ਸਨਮਾਨਿਤ ਅਗਲੀ ਖ਼ਬਰ ਜਥੇਦਾਰ ਮਨਮੋਹਣ ਖੇੜਾ ਨੇ 21 ਅਗਸਤ ਦੇ ਪੰਜਾਬ ਬੰਦ ਨੂੰ ਲੈ ਕੇ ਨੇ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।