22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਾਹਨੇਵਾਲ ਦੇ ਵਾਰਡ ਨੰਬਰ 5 ’ਚ ਆਉਣ ਵਾਲੇ ਦਿਨਾਂ ’ਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾਣਗੇ ਸ਼ੁਰੂ-ਕਾਲੀ/ਦੀਨੂੰ

ਸਾਹਨੇਵਾਲ, 21 ਅਗਸਤ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰਬਰ 5 ਦੇ ਅੰਦਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਅਤੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਰਾਜਦੀਪ ਭਾਟੀਆ ਦੀ ਅਗਵਾਈ ਹੇਠ ਆਉਣ ਵਾਲੇ ਦਿਨਾਂ ‘ਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਕੀਤਾ।

ਸਾਹਨੇਵਾਲ ਵਾਰਡ ਨੰ. 5 ਦੇ ਆਪ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਦੀ ਫਾਈਲ ਫ਼ੋਟੋ। 22-08-2026
ਸਾਹਨੇਵਾਲ, 21 ਅਗਸਤ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰਬਰ 5 ਦੇ ਅੰਦਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਅਤੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਰਾਜਦੀਪ ਭਾਟੀਆ ਦੀ ਅਗਵਾਈ ਹੇਠ ਆਉਣ ਵਾਲੇ ਦਿਨਾਂ ‘ਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਕੀਤਾ। ਕਾਲੀ ਤੇ ਦੀਨੂੰ ਨੇ ਕਿਹਾ ਕਿ ਵਾਰਡ ਨੰ. 5 ਦੇ ਅੰਦਰ ਪਹਿਲਾਂ ਵੀ ਬਹੁਤ ਵਿਕਾਸ ਦੇ ਕੰਮ ਕਰਵਾਏ ਗਏ ਹਨ ਤੇ ਹੁਣ ਵੀ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਪਰਿਵਾਰ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਕਾਰਨ ਲਗਭਗ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਲਈ ਵਿੱਤੀ ਸਹਾਇਤਾ ਵਰਗੀਆਂ ਸਕੀਮਾਂ ਲੋਕਾਂ ਨੂੰ ਵੱਡਾ ਲਾਭ ਪਹੁੰਚਾ ਰਹੀਆਂ ਹਨ। ਕਾਲੀ ਤੇ ਦੀਨੂੰ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪ੍ਰਧਾਨ ਪੂਜਾ ਭਾਟੀਆ, ਪ੍ਰਧਾਨ ਰਾਜਦੀਪ ਭਾਟੀਆ ਦਾ ਜਿਨ੍ਹਾਂ ਨੇ ਆਉਣ ਵਾਲੇ ਦਿਨਾਂ ‘ਚ ਵਾਰਡ ਨੰਬਰ 5 ਵਿਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਉਣ ਦਾ ਬੀੜਾ ਚੁੱਕਿਆ ਹੈ।
ਪਿਛਲੀ ਖ਼ਬਰ ਫਿਲੌਰ ਦੇ ਪਿੰਡ ਧਲੇਤਾ ਲਈ ਬਸਪਾ ਆਗੂਆਂ ਤੇ ਵਰਕਰਾਂ ਦਾ ਵੱਡਾ ਜਥਾ ਰਵਾਨਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਬਦਲਾਅ ਤੋਂ ਅੱਜ ਹਰ ਵਰਗ ਦੁਖੀ- ਸਾਬਕਾ ਵਿਧਾਇਕ ਲੱਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।