25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਦਿਆਰਥਣਾਂ ਨੇ ਸਕੂਲ ਦੀ ਨਵੀਂ ਇਮਾਰਤ ਦੀ ਰੱਖੀ ਨੀਂਹ

ਮਾਛੀਵਾੜਾ ਸਾਹਿਬ, 24 ਅਗਸਤ (ਮਨੋਜ ਕੁਮਾਰ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਅੱਜ ਸਕੂਲ ਦੀ ਉੱਪਰਲੀ ਮੰਜ਼ਿਲ ਦੀ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਦੇ ਪਾਠ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 25-08-2026
ਮਾਛੀਵਾੜਾ ਸਾਹਿਬ, 24 ਅਗਸਤ (ਮਨੋਜ ਕੁਮਾਰ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਅੱਜ ਸਕੂਲ ਦੀ ਉੱਪਰਲੀ ਮੰਜ਼ਿਲ ਦੀ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਦੇ ਪਾਠ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਸ਼ੁੱਭ ਮੌਕੇ ‘ਤੇ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਦੇ ਹੱਥੋਂ ਨਵੀਂ ਇਮਾਰਤ ਦੀ ਪਹਿਲੀ ਇੱਟ ਰਖਵਾ ਕੇ ਉਦਘਾਟਨ ਕਰਵਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਕੁੰਦਰਾ ਅਤੇ ਸਮੂਹ ਕਮੇਟੀ ਮੈਂਬਰ, ਪ੍ਰਿੰ. ਦਵਿੰਦਰ ਸਿੰਘ, ਸਮੂਹ ਅਧਿਆਪਕ, ਸਕੂਲ ਵਿਦਿਆਰਥਣਾਂ ਅਤੇ ਸਾਰੇ ਇਲਾਕੇ ਵਿਚ ਇਸ ਨਵੇਂ ਨਿਰਮਾਣ ਕਾਰਜ ਲਈ ਖ਼ੁਸ਼ੀ ਪ੍ਰਗਟ ਕੀਤੀ ਗਈ ਅਤੇ ਸਕੂਲ ਦੀ ਤਰੱਕੀ ਲਈ ਸਾਰਿਆਂ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਡਾ. ਗੁਲਜ਼ਾਰ ਮੁਹੰਮਦ ਅਤੇ ਸਾਥੀਆਂ ਦੀ ਸ਼ਮੂਲੀਅਤ ਨਾਲ ‘ਆਪ’ ਨੂੰ ਸਿਆਸੀ ਬਲ ਮਿਲਿਆ- ਇੰਦਰਪ੍ਰੀਤ ਮਾਂਗੇਵਾਲ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।