26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜੋਧਾਂ ’ਚ ਤੀਆਂ ਦਾ ਤਿਉਹਾਰ ਮਨਾਇਆ

ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਕਸਬਾ ਜੋਧਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੀਬੀ ਅਮਰ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਬੀਬੀ ਅਮਰ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ’ਚੋਂ ਸਾਡੇ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਇਹੀ ਕਾਰਨ ਹੈ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ।

ਅਜੀਤ ਡੈਸਕ 26-08-2026
ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਕਸਬਾ ਜੋਧਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੀਬੀ ਅਮਰ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਬੀਬੀ ਅਮਰ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ’ਚੋਂ ਸਾਡੇ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਇਹੀ ਕਾਰਨ ਹੈ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਮੌਕੇ ਬੀਬੀਆਂ ਮੁਟਿਆਰਾਂ ਨੇ ਰਲ ਮਿਲ ਕੇ ਲੋਕ ਨਾਚ ਗਿੱਧਾ ਤੇ ਬੋਲੀਆਂ ਪਾ ਕੇ ਧਮਾਲਾਂ ਪਾਈਆਂ। ਸਾਰਿਆਂ ਲਈ ਚਾਹ, ਬਰੈੱਡ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸਰਪੰਚ ਪ੍ਰਕਾਸ਼ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ, ਦਲਬਾਰਾ ਸਿੰਘ ਪੰਚ, ਮੈਂਬਰ ਸਰਬਜੀਤ ਕੌਰ, ਚਰਨਜੀਤ ਕੌਰ, ਸੁਰਿੰਦਰ ਕੌਰ, ਕੁਲਜੀਤ ਕੌਰ, ਬਲਵਿੰਦਰ ਕੌਰ ਨੋਨੀ, ਸੁਰਿੰਦਰਪਾਲ ਕੌਰ, ਰੁਪਿੰਦਰ ਕੌਰ, ਹਰਦੀਪ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸੰਬੰਧੀ ਨਾਰੰਗਵਾਲ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਮੀਟਿੰਗ ਦੌਰਾਨ ਪੱਤਰਕਾਰਾਂ ਦੇ ਦਾਖ਼ਲੇ ’ਤੇ ਪਾਬੰਦੀ ਲੋਕਤੰਤਰ ਦੀ ਹੱਤਿਆ-ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।