27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖ਼ਾਲਸਾ ਪਬਲਿਕ ਸਕੂਲ ’ਚ ਮੇਲਾ ਤੀਆਂ ਦਾ ਮਨਾਇਆ

ਮਾਛੀਵਾੜਾ ਸਾਹਿਬ, 26 ਅਗਸਤ (ਅਲਬੇਲਾ)-ਸਥਾਨਕ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਦਾ ਤਿਉਹਾਰ ਸਮੁੱਚੇ ਸਟਾਫ਼ ਅਤੇ ਲੜਕੀਆਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ। ਹੋਏ ਸਕੂਲ ਪ੍ਰਿੰਸੀਪਲ ਮੈਡਮ ਹਰਿੰਦਰਪਾਲ ਕੌਰ ਤੂਰ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਲਈ ਅਤੇ ਵਿਦਿਆਰਥੀਆਂ ‘ਚ ਵਧ ਰਹੇ ਪੱਛਮੀ ਪ੍ਰਭਾਵ ਨੂੰ ਘਟਾਉਣ ਲਈ ਅਜਿਹੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਪੁਰਾਤਨ ਵਿਰਸੇ ਅਤੇ ਸਭਿਆਚਾਰ ਤੋਂ ਜਾਣੂ ਹੋ ਸਕੇ।

ਅਜੀਤ ਡੈਸਕ 27-08-2026
ਮਾਛੀਵਾੜਾ ਸਾਹਿਬ, 26 ਅਗਸਤ (ਅਲਬੇਲਾ)-ਸਥਾਨਕ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਦਾ ਤਿਉਹਾਰ ਸਮੁੱਚੇ ਸਟਾਫ਼ ਅਤੇ ਲੜਕੀਆਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ। ਹੋਏ ਸਕੂਲ ਪ੍ਰਿੰਸੀਪਲ ਮੈਡਮ ਹਰਿੰਦਰਪਾਲ ਕੌਰ ਤੂਰ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਲਈ ਅਤੇ ਵਿਦਿਆਰਥੀਆਂ ‘ਚ ਵਧ ਰਹੇ ਪੱਛਮੀ ਪ੍ਰਭਾਵ ਨੂੰ ਘਟਾਉਣ ਲਈ ਅਜਿਹੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਪੁਰਾਤਨ ਵਿਰਸੇ ਅਤੇ ਸਭਿਆਚਾਰ ਤੋਂ ਜਾਣੂ ਹੋ ਸਕੇ। ਇਸ ਮੌਕੇ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਵਲੋਂ ਬਹੁਤ ਹੀ ਵਧੀਆ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਇਸ ਵਿਚ ਵੱਧ ਚੜ੍ਹ ਕੇ ਭਾਗ ਲਿਆ। ਉਨ੍ਹਾਂ ਵਲੋਂ ਜਿੱਥੇ ਪੁਰਾਤਨ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ, ਉੱਥੇ ਹੀ ਸਮਾਜ ਨੂੰ ਸੁਨੇਹੇ ਦਿੰਦੇ ਹੋਏ ਨਾਟਕ, ਸਕਿੱਟ ਅਤੇ ਕੋਰਿਓਗ੍ਰਾਫੀ ਵੀ ਪੇਸ਼ ਕੀਤੀ ਗਈ। ਇਸ ਸਮੁੱਚੇ ਪ੍ਰੋਗਰਾਮ ਨੂੰ ਮੈਡਮ ਨਵਦੀਪ ਕੌਰ ਵਲੋਂ ਸੁਚਾਰੂ ਢੰਗ ਦੇ ਨਾਲ ਚਲਾਇਆ ਗਿਆ । ਅੱਜ ਦੇ ਇਸ ਪ੍ਰੋਗਰਾਮ ‘ਚ ਇਸ਼ਮੀਤ ਕੌਰ ਜਮਾਤ ਦਸਵੀਂ ਨੂੰ ਮਿਸ ਤੀਜ (ਸੈਸ਼ਨ 2026-27) ਦਾ ਖ਼ਿਤਾਬ ਦਿੱਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵੰਨਗੀਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬਾਂ ਦੇ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਬਲਜਿੰਦਰ ਸਿੰਘ ਤੂਰ ਨੇ ਕਿਹਾ ਕਿ ਖ਼ਾਲਸਾ ਪਬਲਿਕ ਸਕੂਲ ਦਾ ਸ਼ੁਰੂ ਤੋਂ ਇਹ ਉਦੇਸ਼ ਰਿਹਾ ਹੈ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਜਿੱਥੇ ਵਿਦਿਆਰਥੀ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਧਾਰਮਿਕ ਵਿਦਿਆ ਦਿੱਤੀ ਜਾਂਦੀ ਹੈ ਉੱਥੇ ਖੇਡਾਂ ਅਤੇ ਆਪਣੇ ਸਭਿਆਚਾਰ ਨਾਲ ਜੋੜਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਮੈਡਮ ਰੀਨਾ, ਸੁਖਦੇਵ ਸਿੰਘ, ਅਮਰਿੰਦਰ ਸਿੰਘ, ਰੋਹਿਤ ਮਹਿਰਾ, ਗੁਰਬਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ, ਮੈਡਮ ਕਿਰਨ, ਮੈਡਮ ਅਨੂੰ, ਮੈਡਮ ਅਸ਼ਨਦੀਪ ਕੌਰ ਮੈਡਮ ਹਰਜੋਤ ਕੌਰ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਦੌੜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗਰੀਬ ਵਰਗ ਦੀ ਰਸੋਈ ’ਤੇ ਪਈ ਮਹਿੰਗਾਈ ਦੀ ਮਾਰ, ਵਸਤਾਂ ਹੋਣ ਲੱਗੀਆਂ ਪਹੁੰਚ ਤੋਂ ਬਾਹਰ-ਵਿਕਰਮ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।