27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੈਰਾਗੌਨ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਦੌੜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਡੇਹਲੋਂ, 26 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਚਾਰ ਵਿਦਿਆਰਥੀਆਂ ਨੇ ਗੁਰਦੁਆਰਾ ਫਲਾਹੀ ਸਾਹਿਬ ਦੁਲੇਅ ਵਿਖੇ ਕਰਵਾਏ 100 ਮੀਟਰ ਦੌੜ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ-11 ਵਰਗ ਵਿਚ ਜਮਾਤ ਪੰਜਵੀਂ ਆਰ ਦੇ ਹਰਮਨਜੋਤ ਸਿੰਘ ਗਰੇਵਾਲ ਨੇ ਪਹਿਲਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 27-08-2026
ਡੇਹਲੋਂ, 26 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਚਾਰ ਵਿਦਿਆਰਥੀਆਂ ਨੇ ਗੁਰਦੁਆਰਾ ਫਲਾਹੀ ਸਾਹਿਬ ਦੁਲੇਅ ਵਿਖੇ ਕਰਵਾਏ 100 ਮੀਟਰ ਦੌੜ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ-11 ਵਰਗ ਵਿਚ ਜਮਾਤ ਪੰਜਵੀਂ ਆਰ ਦੇ ਹਰਮਨਜੋਤ ਸਿੰਘ ਗਰੇਵਾਲ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਜਮਾਤ ਤੀਸਰੀ ਪੀ ਦੇ ਗੁਰਫ਼ਤਿਹ ਸਿੰਘ ਅਤੇ ਜਮਾਤ ਛੇਵੀਂ ਆਰ ਦੇ ਗੁਰਸਾਗਰ ਸਿੰਘ ਨੇ ਕ੍ਰਮਵਾਰ ਚੌਥਾ ਅਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਵਰਗ ਵਿਚ ਜਮਾਤ ਨੌਵੀਂ ਏ ਦੀ ਗੁਰਸੀਰਤ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਬੰਧਕਾਂ, ਚੇਅਰਪਰਸਨ ਸੁਮਨ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਨਿਰੰਤਰ ਸਫਲਤਾ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਨਮਨ ਵਸ਼ਿਸ਼ਟ ਦੀ ਜਿਮਨਾਸਟਿਕ ਦੇ ਸੂਬਾ ਪੱਧਰੀ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਖ਼ਾਲਸਾ ਪਬਲਿਕ ਸਕੂਲ ’ਚ ਮੇਲਾ ਤੀਆਂ ਦਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।