28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਇੰਟਰ ਸਕੂਲ ‘ਸੁਰ ਰੰਗ ਇਨੋਵਿਸਟਾ 2026’ ਵਿਚ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਕੋਟਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬੀਜਾ, 27 ਅਗਸਤ (ਕਸ਼ਮੀਰਾ ਸਿੰਘ ਬਗਲੀ)-ਰਿਆਤ ਇੰਟਰਨੈਸ਼ਨਲ ਸਕੂਲ, ਰੋਪੜ ਦੇ ਪ੍ਰਿੰਸੀਪਲ ਨਵੀਨ ਜੋਸ਼ੀ ਦੀ ਅਗਵਾਈ ਵਿੱਚ ਇੰਟਰ ਸਕੂਲ ‘ਸੁਰ ਰੰਗ ਇਨੋਵਿਸਟਾ 2026’ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 28-08-2026
ਬੀਜਾ, 27 ਅਗਸਤ (ਕਸ਼ਮੀਰਾ ਸਿੰਘ ਬਗਲੀ)-ਰਿਆਤ ਇੰਟਰਨੈਸ਼ਨਲ ਸਕੂਲ, ਰੋਪੜ ਦੇ ਪ੍ਰਿੰਸੀਪਲ ਨਵੀਨ ਜੋਸ਼ੀ ਦੀ ਅਗਵਾਈ ਵਿੱਚ ਇੰਟਰ ਸਕੂਲ ‘ਸੁਰ ਰੰਗ ਇਨੋਵਿਸਟਾ 2026’ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਬਵਲੀਨ ਕੌਰ, ਸਪੁੱਤਰੀ ਮਨਦੀਪ ਸਿੰਘ, ਵਾਸੀ ਕਿਸ਼ਨਗੜ੍ਹ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀ ਕੈਟਾਗਰੀ ਵਿੱਚ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਛੇਵੀਂ ਜਮਾਤ ਦੇ ਵਿਦਿਆਰਥੀ ਫਤਿਹ ਸਿੰਘ, ਸਪੁੱਤਰ ਸੁਖਵਿੰਦਰ ਸਿੰਘ, ਵਾਸੀ ਬਗਲੀ ਕਲਾਂ ਨੇ ਛੇਵੀਂ ਤੋਂ ਅੱਠਵੀਂ ਜਮਾਤ ਦੀ ਕੈਟਾਗਰੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੀ ਮੈਡਮ ਸਵਰਨਜੀਤ ਕੌਰ ਲਿਬੜਾ, ਆਰਟ ਟੀਚਰ ਮਨਪ੍ਰੀਤ ਕੌਰ ਅਤੇ ਮਨਦੀਪ ਸਿੰਘ ਵੀ ਹਾਜ਼ਰ ਸਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਬਲਾਕ ਕਾਂਗਰਸ ਐੱਸ. ਸੀ. ਡਿਪਾਰਟਮੈਂਟ ਦੀ ਮੀਟਿੰਗ ਪਾਇਲ ਦਫ਼ਤਰ ’ਚ ਹੋਈ ਪੰਜਾਬ ਤੇ ਕੇਂਦਰ ਸਰਕਾਰ ਮਹਿੰਗਾਈ ਨੂੰ ਰੋਕਣ ਵ... ਅਗਲੀ ਖ਼ਬਰ ਸ਼ੁੱਕਰਵਾਰ, 28 ਅਗਸਤ, 2026 ਮੁਲਾਜ਼ਮਾਂ ਦੀ ਹੜਤਾਲ ’ਤੇ ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਦਿਲਬਰ ਮੁਹੰਮਦ ਖ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।