ਪਲੈਨੇਟ-ਈ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲਾ ਪੱਧਰੀ ਟੇਬਲ ਟੈਨਿਸ ਮੁਕਾਬਲੇ ’ਚ ਜਿੱਤੇ ਚਾਂਦੀ ਦੇ ਤਗਮੇ
ਖੰਨਾ, 27 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਪਲੈਨੇਟ-ਈ-ਸਕੂਲ, ਖੰਨਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਟੇਬਲ ਟੈਨਿਸ ਦੇ ਅੰਡਰ-17 ਲੜਕੀਆਂ ਵਰਗ ਵਿੱਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ-ਕੌਸ਼ਲ ਦਾ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਤਿੰਨ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ।
ਖੰਨਾ, 27 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਪਲੈਨੇਟ-ਈ-ਸਕੂਲ, ਖੰਨਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਟੇਬਲ ਟੈਨਿਸ ਦੇ ਅੰਡਰ-17 ਲੜਕੀਆਂ ਵਰਗ ਵਿੱਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ-ਕੌਸ਼ਲ ਦਾ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਤਿੰਨ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਇਸ ਮਾਣਮੱਤੀ ਪ੍ਰਾਪਤੀ ਵਿੱਚ ਏਕਜੋਤ ਕੌਰ, ਰਮਨਦੀਪ ਕੌਰ ਅਤੇ ਏਕਮਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਹਾਸਲ ਕੀਤੇ। ਤਿੰਨਾਂ ਖਿਡਾਰਨਾਂ ਨੇ ਪੂਰੇ ਟੂਰਨਾਮੈਂਟ ਦੌਰਾਨ ਆਤਮ-ਵਿਸ਼ਵਾਸ, ਖੇਡ ਭਾਵਨਾ ਅਤੇ ਜਿੱਤਣ ਦੀ ਦ੍ਰਿੜ੍ਹ ਇੱਛਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਉਪਲਬਧੀ ਨਾਲ ਸਕੂਲ ਦੇ ਖੇਡ ਵਿਭਾਗ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਨਿਰੰਤਰ ਮਿਹਨਤ, ਅਭਿਆਸ ਅਤੇ ਕੋਚਾਂ ਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ।ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਮਨੀਸ਼ ਧਵਨ, ਸੋਨੀਆ ਧਵਨ ਅਤੇ ਪ੍ਰਿੰਸੀਪਲ ਰਾਕੇਸ਼ ਠਾਕੁਰ ਨੇ ਤਿੰਨਾਂ ਖਿਡਾਰਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤ ਲਈ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰਨਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।