28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਿੰਡਰ ਗਾਰਟਨ ਸਕੂਲ ਸਮਰਾਲਾ ’ਚ ਰੱਖੜੀ ਦਾ ਤਿਉਹਾਰ ਮਨਾਇਆ

ਸਮਰਾਲਾ, 27 ਅਗਸਤ (ਗੋਪਾਲ ਸੋਫਤ)-ਕਿੰਡਰ ਗਾਰਟਨ ਐਂਡ ਸੀ. ਸੈਂ.

ਅਜੀਤ ਡੈਸਕ 28-08-2026
ਸਮਰਾਲਾ, 27 ਅਗਸਤ (ਗੋਪਾਲ ਸੋਫਤ)-ਕਿੰਡਰ ਗਾਰਟਨ ਐਂਡ ਸੀ. ਸੈਂ. ਸਕੂਲ ਸਮਰਾਲਾ ਵਿਖੇ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰਨੇ ਰੱਖੜੀ ਦੇ ਤਿਉਹਾਰ ਬਾਰੇ ਦੱਸਦੇ ਹੋਏ ਕਿਹਾ ਕਿ ਰੱਖੜੀ, ਤਿਉਹਾਰ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ, ਇਹ ਭੈਣ ਭਰਾ ਦੀ ਸਾਂਝ ਤੇ ਪਿਆਰ ਦਾ ਤਿਉਹਾਰ ਹੈ। ਇਸ ਤਿਉਹਾਰ ਸਮੇਂ ਭੈਣਾਂ ਆਪਣੇ ਵੀਰਾਂ ਦੇ ਰੱਖੜੀ ਬੰਨ੍ਹਦੀਆਂ ਹਨ ਅਤੇ ਆਪਣੇ ਵੀਰਾਂ ਦੀ ਲੰਮੀ ਉਮਰ ਦੀਆਂ ਸੁੱਖਾਂ ਸੁੱਖਦੀਆਂ ਹਨ। ਭਰਾ ਵਾਅਦਾ ਕਰਦੇ ਹਨ ਕਿ ਉਹ ਹਮੇਸ਼ਾ ਆਪਣੀਆਂ ਭੈਣਾਂ ਦੀ ਮਦਦ, ਰੱਖਿਆ ਅਤੇ ਉਨ੍ਹਾਂ ਦੀ ਦੇਖਭਾਲ ਕਰਨਗੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਹੱਥੀ ਰੱਖੜੀਆਂ ਅਤੇ ਕਾਰਡ ਬਣਾਏ। ਅੰਤ ਵਿਚ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਰੱਖੜੀ ਦੇ ਤਿਉਹਾਰ ਦੀਆਂਵਧਾਈਆਂ ਦਿੱਤੀਆਂ।ੋ
ਪਿਛਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਰਾੜਾ ਸਾਹਿਬ ਵਿਖੇ ਦਸਤਾਰ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਪੱਧਰ ’ਤੇ ਖੇਡ ਮੁਕਾਬਲਿਆਂ ’ਚ ਲਾਲਾ ਸਰਕਾਰੂ ਮੱਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।