ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਰਾੜਾ ਸਾਹਿਬ ਵਿਖੇ ਦਸਤਾਰ ਕੈਂਪ
ਰਾੜਾ ਸਾਹਿਬ, 27 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਅਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਸਮਾਗਮ ਮੌਕੇ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਰਾੜਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਦਸਤਾਰ ਕੈਂਪ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁੱਖ ਗੇਟ ਵਿਖੇ ਲਗਾਇਆ। ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਨੌਜਵਾਨ ਨੇ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਪੱਕੇ ਤੌਰ ’ਤੇ ਦਸਤਾਰਾਂ ਸਜਾਉਣ ਦਾ ਪ੍ਰਣ ਕੀਤਾ ਉਨਾਂ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਜਿੰਨਾ ਬੱਚਿਆਂ ਨੇ ਗੁਰਬਾਣੀ ਜਾਂ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਰਾੜਾ ਸਾਹਿਬ, 27 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਅਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਸਮਾਗਮ ਮੌਕੇ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਰਾੜਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਦਸਤਾਰ ਕੈਂਪ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁੱਖ ਗੇਟ ਵਿਖੇ ਲਗਾਇਆ। ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਨੌਜਵਾਨ ਨੇ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਪੱਕੇ ਤੌਰ ’ਤੇ ਦਸਤਾਰਾਂ ਸਜਾਉਣ ਦਾ ਪ੍ਰਣ ਕੀਤਾ ਉਨਾਂ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਜਿੰਨਾ ਬੱਚਿਆਂ ਨੇ ਗੁਰਬਾਣੀ ਜਾਂ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨਾਂ ਨੂੰ ਮੈਡਲ ਸਰਟੀਫਿਕੇਟ ਅਤੇ ਦਸਤਾਰ ਨਾਲ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਇਸ ਦਸਤਾਰ ਕੈਂਪ ਲਗਾਉਣ ਦਾ ਮਕਸਦ ਬੱਚੇ ਅਤੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨਾ ਅਤੇ ਬਾਣੀ ਬਾਣੇ ਨਾਲ ਜੋੜਨਾ ਦਸਤਾਰ ਕੈਂਪ ਦੌਰਾਨ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੇ ਦਸਤਾਰ ਕੋਚਾ ਨੂੰ ਵਿਸ਼ੇਸ਼ ਤੌਰ ’ਤੇ ਆਸ਼ੀਰਵਾਦ ਚੜਦੀਕਲਾ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਗਿਆਨੀ ਗਗਨਦੀਪ ਸਿੰਘ ਨਿਰਮਲੇ, ਭਾਈ ਰਣਧੀਰ ਸਿੰਘ ਢੀਂਡਸਾ ਮੁੱਖ ਸਟੇਜ ਸਕੱਤਰ, ਚੇਅਰਮੈਨ ਇੰਦਰਜੀਤ ਸਿੰਘ ਮੁੰਡੇ , ਗਿਆਨੀ ਅਮਰ ਸਿੰਘ, ਪਰਮਿੰਦਰ ਸਿੰਘ ਭੰਗੂ ਕਨੇਡਾ, ਸਤਵੀਰ ਸਿੰਘ ਖੱਟੜਾ ਨੇ ਵਿਸ਼ੇਸ਼ ਤੌਰ ’ਤੇ ਦਸਤਾਰ ਕੈਂਪ ਦੌਰਾਨ ਹਾਜ਼ਰੀ ਲਗਵਾਈ। ਇਸ ਮੌਕੇ ਭਾਈ ਗੁਰਵਿੰਦਰ ਸਿੰਘ ਲਵਲੀ, ਅਮਨਦੀਪ ਸਿੰਘ ਰਤਨ, ਈਸ਼ਵਰ ਜਤਿੰਦਰ ਸਿੰਘ, ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ ਹਰਪ੍ਰੀਤ ਸਿੰਘ ਚੀਮਾਂ ਧਰਮਪ੍ਰੀਤ ਸਿੰਘ ਦੁਲਮਾ, ਪ੍ਰਭਪਿੰਦਰ ਸਿੰਘ ਬਾਠਾਂ, ਪ੍ਰਦੀਪ ਸਿੰਘ ਬਦੀਨਪੁਰ, ਜਸ਼ਨਦੀਪ ਸਿੰਘ ਮਲੌਦ, ਗੁਰਿੰਦਰ ਸਿੰਘ ਕਿੰਗ, ਜਪਜੀਤ ਸਿੰਘ ਮਲੋਦ, ਗੁਰਵਿੰਦਰ ਸਿੰਘ ਸਿਆੜ, ਜੀ . ਡੀ ਸਿੰਘ, ਮਨਜੋਤ ਸਿੰਘ ਧਾਰਨੀ, ਅਵਤਾਰ ਸਿੰਘ ਚੁਹਾਣੇ, ਤਰਨਜੀਤ ਸਿੰਘ ਭੈਣੀ, ਜਸ਼ਨਦੀਪ ਸਿੰਘ ਤਾਜਪੁਰ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਰਿਆਣਾ, ਯੂ. ਪੀ. ਅਤੇ ਪੰਜਾਬ ਦੇ ਦਸਤਾਰ ਕੋਚ ਸਨ।